ਪੰਜਾਬ ਭਰ ‘ਚ 15 ਦਿਨਾਂ ਲਈ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤਕ ਖੁੱਲ੍ਹਣਗੇ ਪੈਟਰੋਲ ਪੰਪ..!

ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਵੱਡਾ ਫੈਸਲਾ

ਲੁਧਿਆਣਾ: ਸੂਬੇ ਦੇ ਪੈਟਰੋਲ ਪੰਪ ਮਾਲਕਾਂ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਭਰ ਦੇ ਪੈਟਰੋਲ ਪੰਪ 15 ਦਿਨਾਂ ਲਈ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤਕ ਹੀ ਖੁੱਲ੍ਹਣਗੇ।

ਦੱਸ ਦਈਏ ਕਿ ਇਹ ਫੈਸਲਾ ਲੁਧਿਆਣਾ ਦੇ ਸਤਲੁਜ ਕਲੱਬ ਵਿਖੇ ਹੋਈ ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਮੀਟਿੰਗ ਵਿਚ ਲਿਆ ਗਿਆ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਆਮਦਨ ‘ਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਨਾਲ, ਖਰਚੇ ਲਗਾਤਾਰ ਵਧ ਰਹੇ ਹਨ।ਪਿਛਲੇ ਪੰਜ ਸਾਲਾਂ ਵਿਚ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ, ਪਰ ਸਰਕਾਰ ਵਲੋਂ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਸਰਕਾਰ ਨਾਲ ਮੀਟਿੰਗ ਕਰਨ ਦੇ ਨਾਲ-ਨਾਲ ਕੀਮਤਾਂ ਨੂੰ ਕਾਬੂ ਹੇਠ ਲਿਆਉਣ ਅਤੇ ਰਾਹਤ ਲਈ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।

Leave a Reply

Your email address will not be published.