ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਕਰਤਾ ਇਹ ਵੱਡਾ ਐਲਾਨ

ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਦੇ ਕੰਮਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗੇ੍ਡ ਕਰਨ ਦਾ ਐਲਾਨ ਕੀਤਾ।

ਚੰਨੀ ਨੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪਦੇ ਹੋਏ, 54 ਕਰੋੜ ਰੁਪਏ ਦੇ ਵਿਕਾਸ ਕੰਮਾਂ ਨੂੰ ਪ੍ਰਵਾਨਗੀ ਦਿੱਤੀ। ਮੁੱਖ ਮੰਤਰੀ ਨੇ ਚਮਕੌਰ ਸਾਹਿਬ ਹਲਕੇ ਦੇ ਦੌਰੇ ਦੇ ਚੌਥੇ ਦਿਨ ਦੀ ਸ਼ੁਰੂਆਤ ਬਲਾਕ ਖਰੜ ‘ਚ ਪੈਂਦੇ ਪਿੰਡ ਘੜੂੰਆਂ ਤੋਂ ਕੀਤੀ। ਉਨ੍ਹਾਂ ਨੇ ਘੜੂੰਆਂ ਤੋਂ ਇਲਾਵਾ ਗੜਾਂਗਾ, ਬਡਾਲਾ ਪਿੰਡਾਂ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 35 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ।

ਮੁੱਖ ਮੰਤਰੀ ਨੇ ਪਿੰਡ ‘ਚ ਸਥਿਤ ਪਾਵਨ ਸਰੋਵਰ ਦੇ ਨਵੀਨੀਕਰਨ ਲਈ 3.25 ਕਰੋੜ ਖਰਚਣ ਦਾ ਐਲਾਨ ਕੀਤਾ। ਪਿੰਡ ਗੜਾਂਗਾ ਵਿਚ ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ 2 ਕਿਲੋਵਾਟ ਤਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮਾਫ਼ ਕਰਨ ਲਈ ਉਨ੍ਹਾਂ ਦੀ ਸਰਕਾਰ ਸਕੀਮ ਲੈ ਕੇ ਆਈ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਬਕਾਏ ਬਿੱਲ ਦੀ ਮਾਫ਼ੀ ਮਿਲਣੀ ਸ਼ੁਰੂ ਹੋ ਗਈ ਹੈ।

ਉਨ੍ਹਾਂ ਦੱਸਿਆ ਕਿਹੁਣ ਤਕ 96,911 ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਕਾਏ ਪਾਵਰਕਾਮ ਵੱਲੋਂ ਮਾਫ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਪਿੰਡ ਚੋਲਟਾ ਖੁਰਦ ਦੇ ਆਤਮਾ ਸਿੰਘ ਨੂੰ 2,26,890 ਰੁਪਏ ਦੇ ਬਕਾਏ ਬਿਜਲੀ ਬਿੱਲ ਦੀ ਮਾਫ਼ੀ ਦਾ ਸਰਟੀਫਿਕੇਟ ਸੌਂਪਿਆ। ਪਿੰਡ ਗੜਾਂਗਾ ਵਿਖੇ 9 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਸੈਂਪਦੇ ਹੋਏ ਚੰਨੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਦੀ ਗੁਣਵੱਤਾ ਦੀ ਨਿਗਰਾਨੀ ਖੁਦ ਕਰਨ ਦੀ ਅਪੀਲ ਕੀਤੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.