ਤਾਮਿਲਨਾਡੂ ਦੇ ਕਲਾਕੁਰਿਚੀ ਜ਼ਿਲੇਦਾਰ ਦੇ ਸੰਕਰਾਪੁਰਮ ‘ਚ ਅੱਗ ਲੱਗਣ ਨਾਲ ਇਕ ਵੱਡਾ ਹਾਦਸਾ ਵਾਪਰਿਆ ਹੈ। ਸ਼ਹਿਰ ‘ਚ ਪਟਾਕਿਆਂ ਦੇ ਇਕ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਫਸ ਕੇ 5 ਲੋਕਾਂ ਦੀ ਮੌਤ ਹੋ ਗਈ ਤੇ 9 ਜਖਮੀ ਹੋ ਗਏ। ਹਾਦਸੇ ‘ਚ ਜਖਮੀ ਲੋਕਾਂ ‘ਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।
ਮੁੱਖ ਮੰਤਰੀ ਨੇ ਕੀਤਾ ਮੁਆਵਜ਼ੇ ਦਾ ਐਲਾਨ- ਹਾਦਸੇ ਤੋਂ ਬਾਅਦ ਤਾਮਿਲਨਾਡੂ ਦੇ ਮੁੱਖ ਮੰਤਰੀ ਦਮਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕਰ ਦਿੱਤਾ ਹੈ। ਸਟਾਲਿਨ ਨੇ ਕਿਹਾ ਅੱਗ ਲੱਗਣ ਦੀ ਘਟਨਾ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੋ ਲੋਕ ਜਖਮੀ ਹੋਏ ਹਨ ਤੇ ਐਮਰਜੈਂਸੀ ਵਾਰਡ ‘ਚ ਇਲਾਜ ਕਰਵਾ ਰਹੇ ਹਨ ਉਨਾਂ ਨੂੰ ਇਕ ਲੱਖ ਰੁਪਏ ਦੀ ਮਦਦ ਕੀਤੀ ਜਾਵੇਗੀ।
ਹਾਲ ਹੀ ਦੇ ਦਿਨਾਂ ‘ਚ ਕਈ ਘਟਨਾਵਾਂ ਆਈਆਂ ਸਾਹਮਣੇ – ਹਾਲ ਹੀ ਦੇ ਦਿਨਾਂ ‘ਚ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ‘ਚ ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਸਾਲ ਸਤੰਬਰ ਮਹੀਨੇ ਵਿਰੁੱਧਨਗਰ ਜ਼ਿਲ੍ਹੇ ਦੇ ਥਿਆਲੀਪਟੀ ‘ਚ ਪਟਾਕਿਆਂ ਵਾਲੀ ਇਕ ਕੰਪਨੀ ਦੀ ਯੂਨਿਟ ‘ਚ ਅੱਗ ਲੱਗ ਗਈ ਸੀ। ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 5 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ