ਹੁਣੇ ਹੁਣੇ ਲੋਕਾਂ ਦੇ ਦਿਲਾਂ ਦੀ ਧੜਕਣ ਇਸ ਮਸ਼ਹੂਰ ਪੰਜਾਬੀ ਗਾਇਕ ਨੇ ਦੁਨੀਆਂ ਨੂੰ ਕਿਹਾ ਅਲਵਿਦਾ

ਪੰਜਾਬੀ ਗੀਤ ‘ਕੈਂਠੈ ਵਾਲਾ ਬਾਈ ਤੇਰਾ ਕੀ ਲੱਗਦਾ’ ਦੇ ਮਸ਼ਹੂਰ ਪੰਜਾਬੀ ਗਾਇਕ ਮਨਜੀਤ ਰਾਹੀ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅੱਜ ਅਲਵਿਦਾ ਕਹਿ ਦਿੱਤਾ।ਗਾਇਕ ਮਨਜੀਤ ਰਾਹੀ ਹਲਕਾ ਅਮਲੋਹ ਦੇ ਪਿੰਡ ਮਾਜਰੀ ਕਿਸਨੇ ਵਾਲੀ ਵਿਖੇ ਰਹਿੰਦੇ ਸਨ ਅਤੇ

ਉਹ ਆਪਣੇ ਬਹੁਤ ਸਾਰੇ ਗੀਤਾ ਨਾਲ ਪੰਜਾਬ ਅਤੇ ਬਾਹਰਲੇ ਦੇਸ਼ਾ ਵਿੱਚ ਵੀ ਮਸ਼ਹੂਰ ਹੋਏ। ਜਿਨ੍ਹਾਂ ਦੇ ਚਲੇ ਜਾਣ ਨਾਲ ਉਨ੍ਹਾਂ ਦੇ ਸਰੋਤਿਆ ਦੇ ਮਨਾ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਮਨਜੀਤ ਰਾਹੀ ਦਾ ਅੰਤਿਮ ਸੰਸਕਾਰ 31 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਦੇ ਕਰੀਬ ਮਾਜਰੀ ਕਿਸਨੇ ਵਾਲੀ ਦੇ ਸਮਸਾਨਘਾਟ ਵਿਖੇ ਕੀਤਾ ਜਾਵੇਗਾ।

ਮਨਜੀਤ ਰਾਹੀ ਦੇ ਚਲੇ ਜਾਣ ‘ਤੇ ਪੰਜਾਬੀ ਸੰਗੀਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਪੂਰੇ ਸਿੰਗਿੰਗ ਇੰਡਸਟਰੀ ਵਿੱਚ ਸਦਮੇ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਪਿਛਲੇ ਲੰਬੇ ਸਮੇਂ ਤੋਂ ਮਨਜੀਤ ਰਾਹੀ ਬਿਮਾਰ ਚੱਲ ਰਹੇ ਸਨ।

ਖੰਨਾ ਅਮਲੋਹ ਦੇ ਵਿਚਾਲੇ ਮਾਜਰੀ ਪਿੰਡ ਵਿੱਚ ਉਹ ਰਹਿ ਰਹੇ ਸਨ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਸਨ ਜਿਨ੍ਹਾਂ ਨੂੰ ਅੱਜ ਵੀ ਫੈਨਜ਼ ਪਸੰਦ ਕਰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਆਪਣੇ ਫੈਨਸ ਨੂੰ ਹਮੇਸ਼ਾ ਚੰਗਾ ਮੈਸੇਜ ਦਿੱਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.