ਦਿਵਾਲੀ ਤੋਂ ਪਹਿਲਾਂ ਲੋਕਾਂ ਨੂੰ ਲੱਗਾ ਵੱਡਾ ਝੱਟਕਾ- ਸਿੱਧਾ 265 ਰੁਪਏ ਮਹਿੰਗਾ ਕਰਤਾ ਗੈਸ ਸਿਲੰਡਰ

ਦੀਵਾਲੀ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਵੱਡਾ ਝਟਕਾ ਦਿੱਤਾ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 264 ਰੁਪਏ ਦਾ ਭਾਰੀ ਵਾਧਾ ਹੋਇਆ ਹੈ। ਇਸ ਵਾਧੇ ਨਾਲ ਹੁਣ ਦਿੱਲੀ ਵਿੱਚ 19.2 ਕਿਲੋ ਦਾ ਕਮਰਸ਼ੀਅਲ ਸਿਲੰਡਰ (ਐਲਪੀਜੀ ਕਮਰਸ਼ੀਅਲ ਸਿਲੰਡਰ) 2000.5 ਰੁਪਏ ਹੋ ਗਿਆ ਹੈ।

ਪਹਿਲਾਂ ਇਹ 1733 ਰੁਪਏ ਸੀ। ਮੁੰਬਈ ‘ਚ 1683 ਰੁਪਏ ‘ਚ ਮਿਲਣ ਵਾਲਾ 19 ਕਿਲੋ ਦਾ ਸਿਲੰਡਰ ਹੁਣ 1950 ਰੁਪਏ ‘ਚ ਮਿਲੇਗਾ। ਉੱਥੇ ਹੀ ਕੋਲਕਾਤਾ ‘ਚ ਹੁਣ 19 ਕਿਲੋ ਦਾ ਇੰਡੇਨ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ। ਚੇਨਈ ‘ਚ ਸਿਲੰਡਰ ਦੀ ਕੀਮਤ 2133 ਰੁਪਏ ਹੈ।

ਹਾਲਾਂਕਿ ਘਰੇਲੂ ਵਰਤੋਂ ਲਈ ਵਰਤੇ ਜਾਣ ਵਾਲੇ 14.2 ਕਿਲੋ ਦੇ ਐਲਪੀਜੀ ਸਿਲੰਡਰ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਜਿਸ ਨਾਲ ਰਾਹਤ ਮਿਲੀ ਹੈ।
ਦੱਸ ਦੇਈਏ ਕਿ 6 ਅਕਤੂਬਰ ਨੂੰ ਇਸ ਦੀ ਕੀਮਤ ਵਧਾਈ ਗਈ ਸੀ।

ਇਸ ਦੇ ਨਾਲ ਹੀ 1 ਅਕਤੂਬਰ ਨੂੰ ਸਿਰਫ਼ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਕੋਲਕਾਤਾ ਵਿੱਚ 926 ਅਤੇ ਚੇਨਈ ਵਿੱਚ 14.2 ਕਿਲੋ ਦਾ ਐਲਪੀਜੀ ਸਿਲੰਡਰ ਅਜੇ ਵੀ 915.50 ਰੁਪਏ ਵਿੱਚ ਉਪਲਬਧ ਹੈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਇਸ ਵਾਰ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 1000 ਰੁਪਏ ਤੋਂ ਪਾਰ ਹੋ ਜਾਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.