ਦਿਵਾਲੀ ਤੋਂ ਪਹਿਲਾਂ ਪੰਜਾਬ ਚ’ ਇਸ ਤਰਾਂ ਰਹੇਗਾ ਮੌਸਮ-ਹੋ ਜਾਓ ਸਾਵਧਾਨ

ਪੰਜਾਬ ਵਿੱਚ ਮੁੜ ਮੌਸਮ ਦਾ ਮਿਜ਼ਾਜ ਬਦਲੇਗਾ। ਇਸ ਕਾਰਨ ਠੰਢ ਵਧੇਗੀ। ਇੰਡੀਆ ਮੈਟ੍ਰੋਲੌਜੀਕਲ ਡਿਪਾਰਟਮੈਂਟ ਚੰਡੀਗੜ੍ਹ ਅਨੁਸਾਰ 2 ਨਵੰਬਰ ਨੂੰ ਰਾਜ ਵਿੱਚ ਬੱਦਲਵਾਈ ਰਹਿ ਸਕਦੀ ਹੈ। ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧੇਗੀ।

ਨਵੰਬਰ ਤੋਂ ਮੌਸਮ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ  – ਹਾਲਾਂਕਿ ਰਾਹਤ ਦੀ ਗੱਲ ਹੈ ਕਿ ਮੀਂਹ ਨਹੀਂ ਪਵੇਗਾ, ਜਿਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਹੋ ਗਈਆਂ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਨਵੰਬਰ ਤੋਂ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ। ਇਸ ਦੌਰਾਨ ਦਿਨ ‘ਚ ਧੁੱਪ ਰਹੇਗੀ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ ਰਹੇਗਾ। ਇਸ ਤਰ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ‘ਚ ਕੋਈ ਦਿੱਕਤ ਨਹੀਂ ਆਵੇਗੀ। ਕਿਸਾਨ ਵਾਢੀ ਦਾ ਕੰਮ ਆਸਾਨੀ ਨਾਲ ਸੰਭਾਲ ਸਕਣਗੇ।

50 ਫੀਸਦੀ ਰਕਬੇ ‘ਚ ਝੋਨੇ ਦੀ ਕਟਾਈ ਬਾਕੀ – ਪੰਜਾਬ ‘ਚ ਅਜੇ ਤਕ ਕਰੀਬ 50 ਫੀਸਦੀ ਰਕਬੇ ‘ਚ ਝੋਨੇ ਦੀ ਕਟਾਈ ਹੋਣੀ ਬਾਕੀ ਹੈ। ਅਕਤੂਬਰ ਦੇ ਆਖ਼ਰੀ ਹਫ਼ਤੇ ਤੋਂ ਝੋਨੇ ਦੀ ਕਟਾਈ ‘ਚ ਤੇਜ਼ੀ ਆਵੇਗੀ। ਇਸ ਵਾਰ ਵਾਢੀ ਵਿੱਚ ਦਸ ਦਿਨ ਦੀ ਦੇਰੀ ਹੋਈ ਹੈ।

ਰਹਿੰਦੀ ਵਾਢੀ ਅਕਤੂਬਰ ‘ਚ ਮੁਕੰਮਲ ਕਰ ਲਈ ਗਈ ਸੀ ਜਦਕਿ ਇਸ ਵਾਰ ਕਟਾਈ ਨਵੰਬਰ ਦੇ ਦੂਜੇ ਹਫ਼ਤੇ ਤਕ ਮੁਕੰਮਲ ਹੋ ਜਾਵੇਗੀ। ਪੰਜਾਬ ‘ਚ ਇਸ ਸਾਲ ਮੌਨਸੂਨ ਦੀ ਭਾਰੀ ਬਾਰਿਸ਼ ਹੋਈ ਹੈ। ਇਸ ਤੋਂ ਬਾਅਦ ਵੀ ਇਕ ਹਫ਼ਤਾ ਪਹਿਲਾਂ ਹੋਈ ਬਰਸਾਤ ਕਾਰਨ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਹੁਣ ਜਲਦੀ ਹੀ ਮੌਸਮ ਠੰਢਾ ਹੋਣ ਲੱਗਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.