ਅੱਜ ਫ਼ਿਰ ਦਿਵਾਲੀ ਵਾਲੇ ਦਿਨ ਕਿਸਾਨ ਅੰਦੋਲਨ ਚ’ ਬੱਬੂ ਮਾਨ ਨੇ ਕਰਤਾ ਵੱਡਾ ਕੰਮ-ਕਰਾਤੀ ਬੱਲੇ ਬੱਲੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਥੇ ਦੇਸ਼ ਭਰ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ, ਉਥੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ। ਕਿਸਾਨਾਂ ਅਨੁਸਾਰ 11 ਮਹੀਨਿਆਂ ਤੋਂ ਵੱਧ ਹੋ ਚੁੱਕੇ ਇਸ ਅੰਦੋਲਨ ਦੌਰਾਨ ਹੁਣ ਤੱਕ 650 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪੰਜਾਬ ਵਿੱਚ ਵੀ 100 ਤੋਂ ਵੱਧ ਥਾਵਾਂ ‘ਤੇ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਟੋਲ ਪਲਾਜਿਆਂ ‘ਤੇ ਸ਼ਹੀਦ ਹੋਏ ਇਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਬੱਬੂ ਮਾਨ ਨੇ ਕਿਸਾਨਾਂ ਨੂੰ ਗੀਤਾਂ ਨਾਲ ਹੌਸਲਾ ਦਿੱਤਾ।

ਮੋਰਚੇ ਵਿੱਚ ਵੀਰਵਾਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਹੋਰ ਵੱਖ-ਵੱਖ ਖ਼ੇਤਰਾਂ ਦੀਆਂ ਸ਼ਖ਼ਸੀਅਤਾਂ ਨੇ ਕਿਸਾਨਾਂ ਨਾਲ ਦੀਵਾਲੀ ਮਨਾਈ, ਧਰਨੇ ਵਾਲੇ ਸਥਾਨਾਂ ‘ਤੇ ਕਿਸਾਨਾਂ ਦੇ ਗੀਤ ਗਾ ਕੇ ਬੱਬੂ ਮਾਨ ਨੇ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟਾਈ। ਇਸ ਤੋਂ ਪਹਿਲਾਂ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ ਮਨਮੋਹਨ ਵਾਰਿਸ ਅਤੇ ਕਮਲ ਹੀਰ ਪਹੁੰਚੇ ਸਨ – ਇਸ ਕਿਸਾਨ-ਲਹਿਰ ਨੂੰ ਪੰਜਾਬ ਅਤੇ ਹੋਰ ਰਾਜਾਂ ਦੇ ਕਲਾਕਾਰਾਂ ਦਾ ਭਾਰੀ ਸਮਰਥਨ ਮਿਲਿਆ ਹੈ।

ਸੰਯੁਕਤ ਮੋਰਚੇ ਵੱਲੋਂ ਦੀਵਾਲੀ ‘ਤੇ ਸ਼ਹੀਦਾਂ ਦੇ ਨਾਂਅ ਦੀਵੇ ਜਗਾਏ ਗਏ ਅਤੇ ਸ਼ਰਧਾਂਜਲੀ ਭੇਂਟ ਕੀਤੇ ਗਏ। ਕਿਸਾਨ ਆਗੂਆਂ ਵੱਲੋਂ ਇਸ ਦੌਰਾਨ ਹਰ ਕਿਸਾਨ ਨੂੰ ਆਪਣੇ ਘਰ ਵਿੱਚ ਸ਼ਹੀਦਾਂ ਦੇ ਨਾਂਅ ਇੱਕ ਦੀਵਾ ਬਾਲਣ ਦਾ ਸੱਦਾ ਵੀ ਦਿੱਤਾ ਗਿਆ।ਮੋਰਚੇ ਦੌਰਾਨ ਕਿਸਾਨ ਵੱਡੀ ਗਿਣਤੀ ਇਕੱਠੇ ਹੋਏ ਸਨ।ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਾਰੇ ਮੋਰਚੇ ਵਾਲੀਆਂ ਥਾਵਾਂ ‘ਤੇ ਗਿਣਤੀ ਵਧ ਗਈ ਹੈ, ਕਿਉਂਕਿ ਕਿਸਾਨ ਆਪਣੀ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਹੋਰ ਪ੍ਰਦਰਸ਼ਨਕਾਰੀਆਂ ਨਾਲ ਮਨਾਉਣ ਆਏ ਹਨ।

ਸੰਯੁਕਤ ਕਿਸਾਨ ਮੋਰਚਾ ਦੀ 9 ਨਵੰਬਰ ਨੂੰ ਸਿੰਘੂ ਬਾਰਡਰ ਵਿਖੇ ਹੋਣ ਵਾਲੀ ਮੀਟਿੰਗ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਅੰਦੋਲਨ ਦੇ ਅਗਲੇ ਐਕਸ਼ਨ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ, ਕਿਉਂਕਿ ਅੰਦੋਲਨ ਦੇ ਇੱਕ ਸਾਲ ਦੀ ਵਰ੍ਹੇਗੰਢ ਨੇੜੇ ਆ ਰਹੀ ਹੈ।ਕਿਸਾਨ ਆਗੂਆਂ ਨੇ ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਘਰਾਂ ਵਿੱਚ ਇੱਕ ਦੀਵਾ ਸ਼ਹੀਦਾਂ ਦੇ ਨਾਂਅ ਕਰਨ ਲਈ ਕਿਹਾ।

ਜਿਵੇਂ ਕਿ ਬਹੁਤ ਸਾਰੇ ਪੰਜਾਬੀਆਂ ਵਿੱਚ ਪ੍ਰਚਲਿਤ ਪਰੰਪਰਾ ਬਣ ਗਈ ਹੈ, ਇੱਕ ਨਵ-ਵਿਆਹੇ ਜੋੜੇ ਹਰਜੋਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਆਪਣੇ ਵਿਆਹ ਵਿੱਚ ਕਿਸਾਨ ਯੂਨੀਅਨ ਦੇ ਝੰਡੇ ਆਪਣੇ ਹੱਥਾਂ ਵਿੱਚ ਫੜਨ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਲੈਣ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਵਿਆਹ ਤੋਂ ਬਾਅਦ ਸਿੰਘੂ ਬਾਰਡਰ ਆਉਣਾ ਚੁਣਿਆ।

Leave a Reply

Your email address will not be published.