ਹੁਣੇ ਹੁਣੇ CRPF ਕੈਂਪ ਚ’ ਜਵਾਨ ਨੇ ਆਪਣੇ ਹੀ ਸਾਥੀਆਂ ਤੇ ਚਲਾਈਆਂ ਗੋਲੀਆਂ-ਏਨੇ ਜਵਾਨ ਹੋਏ ਸ਼ਹੀਦ

ਛੱਤੀਸਗੜ੍ਹ ਦੇ ਨਕਸਲੀ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਦੇ ਮਰਈਗੁੜਾ ਨੇੜੇ ਅੱਜ ਯਾਨੀ ਸੋਮਵਾਰ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਕੈਂਪ ’ਚ ਇਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

ਪੁਲਸ ਸੂਤਰਾਂ ਅਨੁਸਾਰ ਲਿੰਗਨਪੱਲੀ ਦੇ ਕੈਂਪ ’ਚ ਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਕਾਰਨ ਇਕ ਜਵਾਨ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਤਿੰਨ ਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਚਾਰ ਨੂੰ ਹਸਪਤਾਲ ਭੇਜਿਆ ਗਿਆ। ਇਕ ਹੋਰ ਜਵਾਨ ਨੇ ਹਸਪਤਾਲ ’ਚ ਦਮ ਤੋੜ ਦਿੱਤਾ।

ਸੂਤਰਾਂ ਅਨੁਸਾਰ ਗੋਲੀ ਲੱਗਣ ਨਾਲ ਸੀ.ਆਰ.ਪੀ.ਐੱਫ. ਦੀ 50ਵੀਂ ਬਟਾਲੀਅਨ ਦੇ ਧਨਜੀ, ਰਾਜੀਵ ਮੰਡਲ, ਰਾਜਮਣੀ ਕੁਮਾਰ ਯਾਦਵ ਅਤੇ ਧਰਮੇਂਦਰ ਕੁਮਾਰ ਸ਼ਹੀਦ ਹੋਏ ਹਨ। ਤਿੰਨ ਹੋਰ ਜ਼ਖਮੀ ਜਵਾਨਾਂ ਧਨੰਜਯ ਕੁਮਾਰ ਸਿੰਘ, ਧਰਮਾਤਮਾ ਕੁਮਾਰ ਅਤੇ ਮਲਯ ਰੰਜਨ ਮਹਾਰਾਣਾ ਦਾ ਇਲਾਜ ਚੱਲ ਰਿਹਾ ਹੈ। ਸਾਰਿਆਂ ਨੂੰ ਕੋਲ ਹੀ ਸਥਿਤ ਤੇਲੰਗਾਨਾ ਦੇ ਭਦਰਾਚਲਮ ਦੇ ਹਸਪਤਾਲ ਭੇਜਿਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਜਵਾਨਾਂ ਵਿਚਾਲੇ ਵਿਵਾਦ ਦਾ ਕਾਰਨ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਗੋਲੀ ਚਲਾਉਣ ਵਾਲੇ ਜਵਾਨ ਦਾ ਨਾਮ ਵੀ ਹਾਲੇ ਪਤਾ ਨਹੀਂ ਲੱਗਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.