ਹੁਣੇ ਹੁਣੇ ਰਾਮ ਰਹੀਮ ਬਾਰੇ ਆਈ ਵੱਡੀ ਖ਼ਬਰ-ਹਰ ਕੋਈ ਹੋਇਆ ਹੈਰਾਨ

ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ।ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। IG SPS ਪਰਮਾਰ ਦੀ ਅਗਵਾਈ ਵਾਲੀ SIT ਅੱਜ ਗੁਰਮੀਤ ਰਾਮ ਰਹੀਮ ਤੋਂ ਪੁੱਛ ਗਿੱਛ ਲਈ ਸੁਨਾਰੀਆ ਜੇਲ੍ਹ ਪਹੁੰਚੀ।

ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 8 ਨਵੰਬਰ ਯਾਨੀ ਅੱਜ ਸਵੇਰੇ 10:30 ਵਜੇ ਤੋਂ ਸ਼ਾਮ 6 ਵਜੇ ਤੱਕ ਪੁੱਛ ਗਿੱਛ ਕੀਤੀ। ਜਾਣਕਾਰੀ ਮੁਤਾਬਿਕ SIT ਨੇ ਗੁਰਮੀਤ ਰਾਮ ਰਹੀਮ ਤੋਂ 100 ਨਾਲੋਂ ਵੱਧ ਸਵਾਲ ਪੁੱਛੇ।SIT ਵੱਲੋਂ 12 ਨਵੰਬਰ ਨੂੰ ਹਾਈ ਕੋਰਟ ਵਿਚ ਰਿਪੋਰਟ ਪੇਸ਼ ਕੀਤੀ ਜਾਵੇਗੀ।ਹਾਈ ਕੋਰਟ ਦੇ ਆਦੇਸ਼ ਮਗਰੋਂ ਹੀ SIT ਰਾਮ ਰਹੀਮ ਨੂੰ ਪੁੱਛ ਗਿੱਛ ਕਰਨ ਲਈ ਜੇਲ੍ਹ ਪਹੁੰਚੀ ਸੀ।

ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ। ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.