ਹੁਣੇ ਹੁਣੇ ਮੋਦੀ ਨੇ ਦਿਲ ਖੋਲ ਕੇ ਕਰਤਾ ਵੱਡਾ ਐਲਾਨ-ਇਹਨਾਂ ਲੋਕਾਂ ਨੂੰ ਮਿਲਣਗੇ 2-2 ਕਰੋੜ ਰੁਪਏ

ਨਰਿੰਦਰ ਮੋਦੀ ਸਰਕਾਰ ਨੇ ਸੰਸਦ ਮੈਂਬਰਾਂ ਨੂੰ ਆਪਣੇ ਸਥਾਨਕ ਖੇਤਰ ਵਿੱਚ ਵਿਕਾਸ ਕਾਰਜਾਂ ਲਈ ਦਿੱਤਾ ਜਾਣ ਵਾਲਾ MPLADS ਫੰਡ ਫਿਰ ਤੋਂ ਬਹਾਲ ਕਰ ਦਿੱਤਾ ਹੈ। ਅੱਜ ਹੋਈ ਕੈਬਨਿਟ ਤੇ ਸੀ. ਸੀ. ਏ. ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਅਪ੍ਰੈਲ ਵਿਚ ਭਾਰਤ ਵਿਚ ਕੋਵਿਡ-19 ਦੇ ਪ੍ਰਭਾਵ ਕਾਰਨ 2020-21 ਅਤੇ 2021-22 ਲਈ ਸਾਂਸਦਾਂ ਨੂੰ ਮਿਲਣ ਵਾਲਾ ਐੱਮ. ਪੀ. ਐੱਲ. ਡੀ. ਐੱਸ. ਫੰਡ ਨੂੰ ਦੋ ਸਾਲ ਲਈ ਅਸਥਾਈ ਤੌਰ ਉਤੇ ਬੰਦ ਕੀਤਾ ਗਿਆ ਸੀ, ਜਿਸ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਹੈ ਕਿਉਂਕਿ ਹੁਣ ਅਰਥਵਿਵਸਥਾ ਮੁੜ ਪਟੜੀ ‘ਤੇ ਆ ਚੁੱਕੀ ਹੈ ।

ਅਨੁਰਾਗ ਠਾਕੁਰ ਨੇ ਦੱਸਿਆ ਵਿੱਤੀ ਸਾਲ 2021-22 ਦੀ ਬਾਕੀ ਮਿਆਦ ਲਈ ਇਕ ਕਿਸ਼ਤ ਵਿੱਚ ਹਰ ਸੰਸਦ ਮੈਂਬਰ ਨੂੰ 2 ਕਰੋੜ ਰੁਪਏ ਅਤੇ ਵਿੱਤੀ ਸਾਲ 2022-23 ਤੋਂ 2025-26 ਦੌਰਾਨ ਦੋ ਕਿਸ਼ਤਾਂ ਵਿੱਚ 5 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਨਾਲ ਸੰਸਦ ਮੈਂਬਰ ਆਪਣੇ ਖੇਤਰਾਂ ਦਾ ਖੁੱਲ੍ਹੇ ਦਿਲ ਨਾਲ ਵਿਕਾਸ ਕਰਵਾ ਸਕਣਗੇ।

ਫਟਾਫਟ ਬਣਾਓ ਆਲੂ ਡੋਸਾ – ਇਸ ਤੋਂ ਇਲਾਵਾ ਵੀ ਹੋਰ ਕਈ ਵੱਡੇ ਐਲਾਨ ਕੈਬਨਿਟ ਦੀ ਬੈਠਕ ਵਿਚ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਭਾਰਤੀ ਇਤਿਹਾਸ ਤੇ ਸੰਸਕ੍ਰਿਤੀ ਵਿਚ ਜਨਜਾਤੀਆਂ ਲਈ ਖਾਸ ਸਥਾਨ ਤੇ ਯੋਗਦਾਨ ਨੂੰ ਸਨਮਾਨਿਤ ਕਰਨ ਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਸੰਸਕ੍ਰਿਤਕ ਵਿਰਾਸਤ ਅਤੇ ਰਾਸ਼ਟਰੀ ਗੌਰਵ ਦੀ ਸੁਰੱਖਿਆ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 15 ਨਵੰਬਰ ਨੂੰ ‘ਜਨਜਾਤੀ ਗੌਰਵ ਦਿਵਸ’ ਐਲਾਨਣ ਦਾ ਫੈਸਲਾ ਲਿਆ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.