ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਯਾਨੀ ਕਿ ਅੱਜ ਦੂਜਾ ਤੇ ਆਖਰੀ ਦਿਨ ਹੋਵੇਗਾ। ਇਸ ਵਿੱਚ ਪੰਜਾਬ ਸਰਕਾਰ ਕੇਂਦਰੀ ਖੇਤੀ ਸੁਧਾਰ ਕਾਨੂੰਨ ਰੱਦ ਕਰਨ ਦਾ ਪ੍ਰਸਤਾਵ ਲਿਆਂਦਾ ਜਾਵੇਗਾ। ਇਸ ਵਿੱਚ ਸਾਲ 2013 ਵਿੱਚ ਬਣਾਏ ਗਏ ਪੰਜਾਬ ਕੰਟ੍ਰੈਕਟ ਫਾਰਮਿੰਗ ਐਕਟ ਨੂੰ ਵੀ ਰੱਦ ਕੀਤਾ ਜਾਵੇਗਾ।ਦਰਅਸਲ, ਪੰਜਾਬ ਵਿਧਾਨ ਸਭਾ ਦੇ ਅੱਜ ਹੋਣ ਵਾਲੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਪੂਰੀ ਤਰ੍ਹਾਂ ਹੰਗਾਮੇ ਨਾਲ ਭਰਪੂਰ ਰਹਿਣ ਦੇ ਆਸਾਰ ਹਨ।
ਇਸ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਅਹਿਮ ਬਿਲਾਂ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕਰ ਕੇ ਅਹਿਮ ਰਣਨੀਤੀ ਤੈਅ ਕੀਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿੱਚ BSF ਦਾ ਅਧਿਕਾਰ ਖੇਤਰ15 ਤੋਂ 50 ਕਿਮੀ ਵਧਾਉਣ ਦੇ ਫ਼ੈਸਲੇ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੁਢੋਂ ਰੱਦ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੰਜਾਬੀ ਭਾਸ਼ਾ ਵਿੱਚ ਕੰਮ ਨਾ ਕਰਨ ਵਾਲਿਆਂ ਨੂੰ ਸਜ਼ਾ ਤੇ ਜੁਰਮਾਨੇ ਬਾਰੇ ਵੀ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ