ਚੰਨੀ ਤੇ ਸੋਨੂੰ ਸੂਦ ਵਿਚਾਲੇ ਏਨੇ ਘੰਟੇ ਹੋਈ ਮੀਟਿੰਗ-ਹੁਣ ਆ ਗਈ ਇਹ ਵੱਡੀ ਖ਼ਬਰ

ਪੰਜਾਬ ਦੀ ਸਿਆਸਤ ‘ਚ ਆਉਣ ਵਾਲੇ ਸਮੇਂ ਦੌਰਾਨ ਵੱਡੇ ਧਮਾਕੇ ਦੇ ਆਸਾਰ ਨਜ਼ਰ ਆ ਰਹੇ ਹਨ। ਅਸਲ ‘ਚ ਇੱਥੇ ਇਕ ਵੱਡੇ ਹੋਟਲ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਚਕਾਰ ਮੁਲਾਕਾਤ ਦੀ ਚਰਚਾ ਹੈ। ਮੁੱਖ ਮੰਤਰੀ ਚੰਨੀ ਅਤੇ ਸੋਨੂੰ ਸੂਦ ਵਿਚਾਲੇ ਇਹ ਮੁਲਾਕਾਤ ਕਿਸੇ ਵਿਸ਼ੇ ਨੂੰ ਲੈ ਕੇ ਹੋਈ ਹੈ, ਇਸ ਬਾਰੇ ਅਜੇ ਸੰਸ਼ੋਪੰਜਾ ਬਣਿਆ ਹੋਇਆ ਹੈ। ਇਸ ਮੁਲਾਕਾਤ ਨੂੰ ਸਿਆਸੀ ਮਾਹਿਰਾਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਨੂੰ ਸੂਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ, ਜਿਸ ਤੋਂ ਬਾਅਦ ਸੋਨੂੰ ਸੂਦ ਦੇ ਸਿਆਸਤ ‘ਚ ਕਦਮ ਰੱਖਣ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਅਰਵਿੰਦ ਕੇਜਰੀਵਾਲ ਵੱਲੋਂ ਮੋਗਾ ਦੌਰਾ ਰੱਦ ਕਰਨ ਤੋਂ ਬਾਅਦ ਸੋਨੂੰ ਸੂਦ ਦਾ ਸਿਆਸਤ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਸੀ।

ਸੋਨੂੰ ਸੂਦ ਨੇ ਸਪੱਸ਼ਟ ਕੀਤਾ ਸੀ ਕਿ ਉਹ ਸਿਆਸਤ ‘ਚ ਪ੍ਰਵੇਸ਼ ਨਹੀਂ ਕਰ ਰਹੇ ਹਨ। ਸੋਨੂੰ ਸੂਦ ਵੱਲੋਂ ਉਨ੍ਹਾਂ ਖ਼ਬਰਾਂ ਨੂੰ ਵੀ ਸਿਰੇ ਤੋਂ ਨਕਾਰਿਆ ਗਿਆ, ਜਿਨ੍ਹਾਂ ‘ਚ ਉਨ੍ਹਾਂ ਦੇ ਸਿਆਸਤ ‘ਚ ਸ਼ਾਮਲ ਹੋਣ ਦੇ ਦਾਅਵੇ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਮੇਰਾ ਸਿਆਸਤ ‘ਚ ਆਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਮੇਰੀ ਪਹਿਲ ਫ਼ਿਲਮਾਂ ‘ਚ ਕੰਮ ਕਰਨਾ ਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.