ਮਨੀਪੁਰ ਵਿਚ ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਅਤੇ ਉਸ ਦੇ ਪਰਿਵਾਰ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਇਹ ਹਮਲਾ ਸ਼ਨੀਵਾਰ ਸਵੇਰੇ 10 ਵਜੇ ਸ਼ੇਖਨ-ਬਹਿਯਾਂਗ ਥਾਣਾ ਖੇਤਰ ‘ਚ ਹੋਇਆ।ਪ੍ਰਾਪਤ ਜਾਣਕਾਰੀ ਅਨੁਸਾਰ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫ਼ਸਰ ਆਪਣੇ ਪਰਿਵਾਰ ਅਤੇ QRT ਨਾਲ ਜਾ ਰਹੇ ਸਨ, ਉਸੇ ਸਮੇਂ ਅੱਤਵਾਦੀਆਂ ਨੇ ਉਨ੍ਹਾਂ ਦੇ ਕਾਫ਼ਲੇ ‘ਤੇ ਹਮਲਾ ਕਰ ਦਿੱਤਾ।
ਸੂਤਰਾਂ ਮੁਤਾਬਕ ਕਮਾਂਡਿੰਗ ਅਫਸਰ ਦੀ ਪਤਨੀ ਅਤੇ ਇਕ ਬੱਚੇ ਸਣੇ ਕਿਊਆਰਟੀ ਵਿੱਚ ਤਾਇਨਾਤ 7 ਜਵਾਨਾਂ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਹਾਲਾਂਕਿ ਫਿਲਹਾਲ ਇਸ ਸਬੰਧ ‘ਚ ਫੌਜ ਵੱਲੋਂ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਹਮਲੇ ਵਿੱਚ 7 ਮੌਤਾਂ ਹੋਣ ਦੀ ਰਿਪੋਰਟ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 46 ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਦਾ ਪਰਿਵਾਰ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਮਨੀਪੁਰ ਦੇ ਸਿੰਗਘਾਟ ਵਿੱਚ ਅਤਿਵਾਦੀਆਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਮਾਰੇ ਗਏ।
ਕਰਨਲ ਵਿਪਲਵ ਤ੍ਰਿਪਾਠੀ (ਸੀਓ-46 ਏਆਰ) ਦੀ ਪਤਨੀ ਅਤੇ ਉਸ ਦੇ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹੋਰ ਜ਼ਖਮੀਆਂ ਨੂੰ ਬੇਹਿਆਂਗ ਪ੍ਰਾਇਮਰੀ ਹੈਲਥ ਸੈਂਟਰ ਭੇਜ ਦਿੱਤਾ ਗਿਆ।ਇਸ ਦੌਰਾਨ ਹਮਲੇ ਵਿੱਚ ਕਵਿੱਕ ਰਿਐਕਸ਼ਨ ਟੀਮ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ