ਹੁਣੇ ਹੁਣੇ ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀਆਂ ਨੂੰ ਨੌਕਰੀਆਂ ਦੇਣ ਬਾਰੇ ਆਈ ਵੱਡੀ ਖ਼ਬਰ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੰਨੀ ਸਰਕਾਰ ਵੋਟਰਾਂ ਨੂੰ ਲੁਭਾਉਣ ‘ਚ ਪੂਰੀ ਤਰ੍ਹਾਂ ਜੁੱਟੀ ਹੋਈ ਹੈ। ਇਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਉਹ ਜਲਦੀ ਹੀ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ‘ਚ ਸਥਾਨਕ ਲੋਕਾਂ ਦਾ ਰਾਖਵਾਂਕਰਨ ਯਕੀਨੀ ਬਣਾਉਣ ਲਈ ਇਕ ਕਾਨੂੰਨ ਲੈ ਕੇ ਆਉਣਗੇ।

ਇਕ ਵਿਸ਼ੇਸ਼ ਮੀਡੀਆ ਇੰਟਰਵਿਊ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪੰਜਾਬੀਆਂ ਦੀਆਂ ਨੌਕਰੀਆਂ ਸਬੰਧੀ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਸਰ ਗੁਆਂਢੀ ਸੂਬੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਥਾਂ ਨੌਕਰੀ ਦਿੱਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਮਗਾਰਡ ਦੇ 5,000 ਅਹੁਦਿਆਂ ਸਮੇਤ ਇਕ ਲੱਖ ਆਸਾਮੀਆਂ ਭਰਨ ਦੀ ਹੋਵੇਗੀ। ਮੁੱਖ ਮੰਤਰੀ ਚੰਨੀ ਨੇ ਕਾਂਗਰਸ ਦੇ ਸੱਤਾ ‘ਚ ਬਣੇ ਰਹਿਣ ‘ਤੇ ਰੇਤ ਮਾਫ਼ੀਆ ‘ਤੇ ਲਗਾਮ ਲਾਉਣ ਲਈ ਸਰਕਾਰ ਦੀ ਨਿਗਰਾਨੀ ‘ਚ ਇਕ ਨਿਗਮ ਸਥਾਪਿਤ ਕਰਨ ਦੇ ਵੀ ਸੰਕੇਤ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਅਸੀਂ 4 ਵਾਰ ਦਰਾਂ ਘਟਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸਰਕਾਰ ਵੱਲੋਂ ਤੈਅ ਕੀਤੀਆਂ ਗਈਆਂ ਦਰਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਅਰਥ ਸ਼ਾਸਤਰ ਅਤੇ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀ ਹਨ। ਉਨ੍ਹਾਂ ਕਿਹਾ ਕਿ ਉਹ ਨਾ ਸਿਰਫ ਸਰਕਾਰੀ ਖ਼ਰਚੇ ‘ਚ ਕਟੌਤੀ ਕਰਨਗੇ, ਸਗੋਂ ਟੈਕਸ ਚੋਰੀ ਨੂੰ ਵੀ ਰੋਕਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.