ਹੁਣੇ ਹੁਣੇ ਚੰਨੀ ਨੇ ਇਹ ਚੀਜ਼ ਮੁਫ਼ਤ ਦੇਣ ਦਾ ਕਰਤਾ ਐਲਾਨ-ਲੋਕਾਂ ਚ’ ਛਾਈ ਖੁਸ਼ੀ ਦੀ ਲਹਿਰ

ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ ਵੱਲੋਂ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ।

ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.