ਖੇਤੀ ਕਾਨੂੰਨ ਵਾਪਸ ਹੋਣ ਤੇ ਕੰਗਨਾਂ ਤੇ ਕੱਢਤਾ ਹੁਣ ਨਵਾਂ ਹੀ ਸੱਪ-ਹਰ ਕੋਈ ਰਹਿ ਗਿਆ ਹੈਰਾਨ

ਕੰਗਨਾ ਰਣੌਤ ਇਨ੍ਹੀਂ ਦਿਨੀਂ ਖੂਬ ਵਿਵਾਦਾਂ ‘ਚ ਰਹਿੰਦੀ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਨੂੰ ਸ਼ਰਮਨਾਕ ਦੱਸਦੇ ਹੋਏ ਕੰਗਨਾ ਰਣੌਤ ਨੇ ਵਿਵਾਦਤ ਬਿਆਨ ਦਿੱਤਾ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਭੜਕੀ ਕੰਗਨਾ ਨੇ ਭਾਰਤ ਨੂੰ ‘ਜ਼ੇਹਾਦੀ ਰਾਸ਼ਟਰ’ ਦੱਸਿਆ ਹੈ। ਪੀਐਮ ਮੋਦੀ ਨੇ ਆਪਣੇ ਸੰਬੋਧਨ ‘ਚ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਕੀ ਕਿਹਾ ਕੰਗਨਾ ਰਣੌਤ ਨੇ? – ਕੰਗਨਾ ਦਾ ਟਵਿੱਟਰ ਅਕਾਊਂਟ ਤਾਂ ਸਸਪੈਂਡ ਹੈ ਪਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰ ਕੇ ਲਗਾਤਾਰ ਵਿਵਾਦਤ ਬਿਆਨ ਦੇ ਰਹੀ ਹੈ। ਕੰਗਨਾ ਨੇ ਇੰਸਟਾ ਸਟੋਰੀ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਤੇ ਸ਼ਰਮਨਾਕ ਦੱਸਦੇ ਹੋਏ ਲਿਖਿਆ ਜੇਕਰ ਸੰਸਦ ‘ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ ‘ਤੇ ਲੋਕਾਂ ਨੇ ਕਾਨੂੰਨ ਬਣਾਉਣਾ ਸ਼ੁਰੂ ਕਰ ਦਿੱਤਾ ਤਾਂ ਇਹ ਇਕ ਜ਼ੇਹਾਦੀ ਰਾਸ਼ਟਰ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਅਜਿਹਾ ਚਾਹੁੰਦੇ ਸੀ।

ਪੀਐਮ ਮੋਦੀ ਨੇ ਕੀ ਕਿਹਾ? – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਬੋਧਨ ‘ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਮਕਸਦ ਇਹ ਸੀ ਕਿ ਦੇਸ਼ ਦੇ ਕਿਸਾਨਾਂ ਨੂੰ ਖਾਸ ਕਰ ਕੇ ਛੋਟੇ ਕਿਸਾਨਾਂ ਨੂੰ ਹੋਰ ਤਾਕਤ ਮਿਲੇ ਉਨ੍ਹਾਂ ਨੂੰ ਆਪਣੀ ਉਪਜ ਦੀ ਸਹੀ ਕੀਮਤ ਤੇ ਵੇਚਣ ਲਈ ਜ਼ਿਆਦਾ ਤੋਂ ਜ਼ਿਆਦਾ ਮੌਕੇ ਮਿਲਣ ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕਾਫੀ ਸਮੇਂ ਤੋਂ ਦੇਸ਼ ਦੇ ਕਿਸਾਨ, ਦੇਸ਼ ਦੇ ਖੇਤੀ ਮਾਹਿਰ, ਦੇਸ਼ ਦੇ ਕਿਸਾਨ ਸੰਗਠਨ ਲਗਾਤਾਰ ਇਹ ਮੰਗ ਕਰ ਰਹੇ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.