ਖੇਤੀ ਕਾਨੂੰਨਾਂ ਬਾਰੇ ਦੇਖੋ ਹੁਣ ਕੀ ਕਹਿ ਗਏ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ

ਤਿੰਨ ਖੇਤੀ ਕਾਨੂੰਨ ਰੱਦ ਹੋਣ ਦੇ ਫੈਸਲੇ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੇਤੀ ਨੂੰ ਬਿਹਤਰ ਬਣਾਉਣ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਸਨ। ਨਰਿੰਦਰ ਸਿੰਘ ਤੋਮਰ ਨੇ ਕਿਹਾ, ‘ਪ੍ਰਧਾਨ ਮੰਤਰੀ ਨੇ ਖੇਤੀਬਾੜੀ ਦੇ ਸੁਧਾਰ ਲਈ ਤਿੰਨ ਖੇਤੀਬਾੜੀ ਕਾਨੂੰਨ ਲਿਆਂਦੇ। ਮੈਨੂੰ ਅਫਸੋਸ ਹੈ ਕਿ ਅਸੀਂ ਦੇਸ਼ ਦੇ ਕੁਝ ਕਿਸਾਨਾਂ ਨੂੰ ਇਹਨਾਂ ਖੇਤੀ ਕਾਨੂੰਨਾਂ ਦੇ ਲਾਭ ਨਹੀਂ ਸਮਝਾ ਸਕੇ। ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਅਸੀਂ ਸਫਲ ਨਹੀਂ ਹੋਏ’।

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੇਸ਼ ਇਸ ਤੱਥ ਦਾ ਗਵਾਹ ਹੈ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਮੋਦੀ ਨੇ 2014 ਵਿਚ ਸਰਕਾਰ ਦੀ ਵਾਗਡੋਰ ਸੰਭਾਲੀ ਹੈ, ਉਹਨਾਂ ਦੀ ਸਰਕਾਰ ਦੀ ਵਚਨਬੱਧਤਾ ਕਿਸਾਨਾਂ ਅਤੇ ਖੇਤੀਬਾੜੀ ਪ੍ਰਤੀ ਰਹੀ ਹੈ। ਨਤੀਜੇ ਵਜੋਂ ਤੁਸੀਂ ਦੇਖਿਆ ਹੋਵੇਗਾ ਕਿ ਪਿਛਲੇ 7 ਸਾਲਾਂ ਵਿਚ ਖੇਤੀਬਾੜੀ ਨੂੰ ਲਾਭ ਪਹੁੰਚਾਉਣ ਵਾਲੀਆਂ ਕਈ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ।

ਖੇਤੀਬਾੜੀ ਮੰਤਰੀ ਦਾ ਕਹਿਣਾ ਹੈ, ‘ਇਹਨਾਂ (ਨਵੇਂ ਖੇਤੀਬਾੜੀ ਕਾਨੂੰਨ) ਸੁਧਾਰਾਂ ਨਾਲ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਵਿਚ ਬਦਲਾਅ ਲਿਆਉਣ ਦੀ ਕੋਸ਼ਿਸ਼ ਕੀਤੀ। ਪਰ ਕੁਝ ਸ਼ਰਤਾਂ ਕਾਰਨ ਕੁਝ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ। ਜਦੋਂ ਅਸੀਂ ਚਰਚਾ ਦਾ ਰਾਹ ਅਖਤਿਆਰ ਕੀਤਾ ਅਤੇ ਉਹਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਸਫਲ ਨਹੀਂ ਹੋ ਸਕੇ। ਇਸ ਲਈ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ। ਇਹ ਇੱਕ ਸਵਾਗਤਯੋਗ ਕਦਮ ਹੈ’।

ਉਹਨਾਂ ਇਹ ਵੀ ਕਿਹਾ ਹੈ ਕਿ ਜ਼ੀਰੋ ਬਜਟ ਖੇਤੀ, ਘੱਟੋ-ਘੱਟ ਸਮਰਥਨ ਮੁੱਲ, ਫ਼ਸਲੀ ਵਿਭਿੰਨਤਾ ਦੇ ਮੁੱਦਿਆਂ ‘ਤੇ ਇਕ ਕਮੇਟੀ ਬਣਾਈ ਜਾਵੇਗੀ। ਕਮੇਟੀ ਵਿਚ ਕੇਂਦਰ, ਸੂਬਾ ਸਰਕਾਰਾਂ, ਕਿਸਾਨ, ਵਿਗਿਆਨੀ, ਅਰਥ ਸ਼ਾਸਤਰੀ ਸ਼ਾਮਲ ਹੋਣਗੇ। ਇਹ ਘੱਟੋ-ਘੱਟ ਸਮਰਥਨ ਮੁੱਲ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਅਤੇ ਹੋਰ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.