ਅੱਜ ਲੁਧਿਆਣਾ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ, ਉੱਥੇ ਹੀ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੀ ਵੰਡੇ ਗਏ।ਇਸ ਮੌਕੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਦੱਸ ਦਈਏ ਕਿ ਸੱਤਾਧਾਰੀ ਕਾਂਗਰਸ ਹੁਣ ਚੁਣਾਵੀ ਮੂਡ ’ਚ ਨਜ਼ਰ ਆ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ-ਨਾਲ ਇਥੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਪਾਰਟੀ ਵਰਕਰਾਂ ’ਚ ਚੋਣਾਂ ਸਬੰਧੀ ਜੋਸ਼ ਭਰਨਗੇ।
ਉਨ੍ਹਾਂ ਨੂੰ ਚੋਣਾਂ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਗੇ। ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਗੱਲ ਕੀਤੀ ਜਾਵੇਗੀ। ਇਸੇ ਦੌਰਾਨ ਮੁੱਖ ਮੰਤਰੀ ਵਰਕਰਾਂ ਨਾਲ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸਮਝਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ