ਪੰਜਾਬ ਪਹੁੰਚੇ ਕੇਜਰੀਵਾਲ ਨੇ ਖੁੱਲੇ ਦਿਲ ਨਾਲ ਔਰਤਾਂ ਨੂੰ ਮਹੀਨੇ ਦੇ ਏਨੇ ਹਜ਼ਾਰ ਰੁਪਏ ਦੇਣ ਦਾ ਕਰਤਾ ਐਲਾਨ

ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੂੰ ਕਿਸਾਨ ਅੰਦੋਲਨ ਦੀ ਸਫਲਤਾ ‘ਤੇ ਵਧਾਈ ਦੇ ਕੇ ਕੀਤੀ।

ਇਸ ਤੋਂ ਪਹਿਲਾਂ ‘ਆਪ’ ਆਗੂ ਭਗਵੰਤ ਮਾਨ ਨੇ ਕਿਹਾ ਕਿ ਹੁਣ ਬਦਲਾਅ ਸ਼ੁਰੂ ਹੋ ਗਿਆ ਹੈ। ਜਿਸ ਸਮਾਜ ਵਿੱਚ ਔਰਤਾਂ ਅਤੇ ਮਰਦ ਨਾਲ-ਨਾਲ ਕੰਮ ਕਰਦੇ ਹਨ, ਉਹ ਸਮਾਜ ਵਿਕਸਤ ਸਮਾਜ ਹੈ। ਸਮਾਜਿਕ ਸੁਰੱਖਿਆ ਹੈ, ਇਸ ਲਈ ਉਹ ਸਾਡੇ ਤੋਂ ਅੱਗੇ ਹੈ।

ਕੇਜਰੀਵਾਲ ਦੁਪਹਿਰ 1:35 ਵਜੇ ਮੋਗਾ ਪਹੁੰਚੇ ਅਤੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਤੀਜੀ ਗਰੰਟੀ ਤਹਿਤ ਔਰਤਾਂ ਲਈ ਇਸ ਦਾ ਐਲਾਨ ਕੀਤਾ ਗਿਆ। ਮੋਗਾ ਪਹੁੰਚ ਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਇਹ ਸੂਬੇ ਲਈ ਹੀ ਨਹੀਂ ਦੇਸ਼ ਲਈ ਇੱਕ ਮਿਸਾਲ ਬਣੇਗਾ।

ਇਸ ਤੋਂ ਪਹਿਲਾਂ ਉਹ ਦੁਪਹਿਰ 12 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਅਤੇ ਉਥੋਂ ਪੰਜਾਬ ਇੰਚਾਰਜ ਜਰਨੈਲ ਸਿੰਘ ਤੇ ਹੋਰ ਆਗੂਆਂ ਨਾਲ ਸੜਕੀ ਰਸਤੇ ਮੋਗਾ ਲਈ ਰਵਾਨਾ ਹੋਏ। ‘ਆਪ’ ਆਗੂ ਪੰਜਾਬ ਦੇ ਇੱਕ ਰੋਜ਼ਾ ਦੌਰੇ ‘ਤੇ ਹਨ। ਬਟਾਲਾ ਵਿੱਚ ਰੈਲੀ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸੰਬੋਧਨ ਕਰ ਰਹੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ | ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.