ਹੁਣੇ ਹੁਣੇ ਪੰਜਾਬ ਚ’ ਦੁਬਾਰਾ ਫ਼ਿਰ ਤੋਂ ਸਕੂਲ ਬੰਦ ਹੋਣ ਬਾਰੇ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਮਗਰੋਂ ਸਵਾਲ ਉੱਠ ਰਹੇ ਹਨ ਕਿ ਸਰਕਾਰ ਹੁਣ ਮੁੜ ਸਕੂਲ ਬੰਦ ਕਰੇਗੀ। ਇਸ ਬਾਰੇ ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਸਕੂਲ ਬੰਦ ਨਹੀਂ ਹੋਣਗੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਬਿਮਾਰੀ ਦਾ ਫੈਲਾਅ ਘੱਟ ਹੈ, ਇਸ ਲਈ ਸਕੂਲ ਬੰਦ ਕਰਨ ਦੀ ਲੋੜ ਨਹੀਂ।

ਉਂਝ ਉਨ੍ਹਾਂ ਨੇ ਕਿਹਾ ਹੈ ਕਿ ਸਕੂਲ ਅਧਿਆਪਕਾਂ ਨੂੰ ਟੈਸਟ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਵੇ ਤੇ ਯੋਗ ਅਧਿਆਪਕਾਂ ਨੂੰ ਪਹਿਲ ਦੇ ਆਧਾਰ ’ਤੇ ਫਰੰਟ ਲਾਈਨ ਵਰਕਰਾਂ ਵਜੋਂ ਲਾਜ਼ਮੀ ਤੌਰ ’ਤੇ ਟੀਕਾ ਲਾਇਆ ਜਾਵੇ।

ਦਰਅਸਲ ਕੋਰੋਨਾ ਦੇ ਕੇਸ ਵਧਣ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਨੇਮਾਂ ਦੀ ਪਾਲਣਾ ਤੇ ਚੌਕਸੀ ਦੇ ਆਦੇਸ਼ ਦਿੱਤੇ ਹਨ।

ਇਸ ਬਾਰੇ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਤੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਮੁਖੀਆਂ ਵੱਲੋਂ ਲਾਜ਼ਮੀ ਤੌਰ ’ਤੇ ਵਿਆਹਾਂ, ਧਾਰਮਿਕ ਸਮਾਗਮਾਂ ਤੇ ਸਮਾਜਿਕ ਕਾਰਜਾਂ ਵਰਗੇ ਵੱਡੇ ਇਕੱਠਾਂ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਮਤ ਇਕੱਤਰਤਾ ਯਕੀਨੀ ਬਣਾਈ ਜਾਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

 

Leave a Reply

Your email address will not be published. Required fields are marked *