ਹੁਣੇ ਹੁਣੇ ਏਥੇ ਚਲਦੀ ਬੱਸ ਨੂੰ ਲੱਗੀ ਭਿਆਨਕ ਅੱਗ,12 ਬੱਚਿਆਂ ਸਣੇ 45 ਲੋਕ ਜਿਊਂਦੇ ਸੜੇ

ਪੱਛਮੀ ਬੁਲਗਾਰੀਆ ‘ਚ ਮੰਗਲਵਾਰ ਸਵੇਰੇ ਇਕ ਬੱਸ ਹਾਦਸੇ ‘ਚ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ। ਮੁੱਢਲੀ ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ‘ਚ 12 ਬੱਚੇ ਵੀ ਸ਼ਾਮਲ ਹਨ। ਹਾਦਸੇ ‘ਚ ਸੱਤ ਲੋਕ ਗੰਭੀਰ ਰੂਪ ‘ਚ ਝੁਲਸ ਗਏ, ਜਿਨ੍ਹਾਂ ਨੂੰ ਰਾਜਧਾਨੀ ਦੇ ਐਮਰਜੈਂਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਹਾਈਵੇਅ ‘ਤੇ ਇਕ ਬਸ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ‘ਚ 12 ਬੱਚੇ ਵੀ ਸ਼ਾਮਲ ਹਨ। ਅੱਗ ‘ਚ ਝੁਲਸਣ ਵਾਲੇ ਸੱਤ ਲੋਕਾਂ ਨੂੰ ਰਾਜਧਾਨੀ ਸੋਫੀਆ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਗ੍ਰਹਿ ਮੰਤਰਾਲੇ ਦੇ ਫਾਇਰ ਪ੍ਰੋਟੈਕਸ਼ਨ ਵਿਭਾਗ ਦੇ ਮੁਖੀ ਨਿਕੋਲਾਈ ਨਿਕੋਲੋਵੀ ਨੇ ਇਸ ਬਾਰੇ ਬੀਟੀਵੀ ਟੈਲੀਵਿਜ਼ਨ ਨੂੰ ਦੱਸਿਆ। ਦੱਸਿਆ ਗਿਆ ਹੈ ਕਿ ਮਰਨ ਵਾਲਿਆਂ ‘ਚ ਉੱਤਰੀ ਮੈਸੇਡੋਨੀਆ ਦੇ ਲੋਕ ਵੀ ਸ਼ਾਮਲ ਹਨ।ਨਿਕੋਲਾਈ ਨਿਕਾਲੋਵੀ ਨੇ ਦੱਸਿਆ ਕਿ ਇਕ ਬੱਸ ‘ਚ ਅੱਗ ਲੱਗਣ ਅਤੇ ਹਾਦਸਾਗ੍ਰਸਤ ਹੋਣ ਨਾਲ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਸਥਾਨਕ ਸਮੇਂ ਅਨੁਸਾਰ ਤੜਕੇ 2 ਵਜੇ ਵਾਪਰੀ। ਸੋਫੀਆ ‘ਚ ਉੱਤਰੀ ਮੈਸੇਡੋਨੀਅਨ ਦੂਤਾਵਾਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਜ਼ਿਆਦਾਤਰ ਪੀੜਤ ਉੱਤਰੀ ਮੈਸੇਡੋਨੀਅਨ ਸਨ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਹਾਦਸੇ ਤੋਂ ਪਹਿਲਾਂ ਲੱਗੀ ਜਾਂ ਬਾਅਦ ਵਿਚ। ਫਿਲਹਾਲ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.