ਹੁਣੇ ਹੁਣੇ ਨਵਜੋਤ ਸਿੱਧੂ ਨੇ ਚੋਣ ਲੜਨ ਬਾਰੇ ਕਰਤਾ ਇਹ ਵੱਡਾ ਐਲਾਨ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਆਪਣੇ ਹਲਕੇ ਵਿੱਚ ਸਰਗਰਮ ਹੋ ਗਏ ਹਨ। ਅੱਜ ਅੰਮ੍ਰਿਤਸਰ ਵਿੱਚ ਉਹ ਬਾਅਦ ਦੁਪਹਿਰ ਵੇਰਕਾ ਦਾ ਦੌਰਾ ਕਰਨਗੇ ਅਤੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ।

ਇਸ ਦੇ ਨਾਲ ਹੀ ਉਹ ਉੱਥੇ ਨਵੇਂ ਕੰਮਾਂ ਦਾ ਵੀ ਐਲਾਨ ਕਰਨ ਜਾ ਰਹੇ ਹਨ। ਉਹ ਮੰਗਲਵਾਰ ਰਾਤ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਦੇ ਘਰ ਵੀ ਪਹੁੰਚੇ ਸਨ ਅਤੇ ਅੱਧੇ ਘੰਟੇ ਤੋਂ ਵੱਧ ਸਮਾਂ ਉਨ੍ਹਾਂ ਨਾਲ ਗੱਲਬਾਤ ਕੀਤੀ।ਨਵਜੋਤ ਸਿੰਘ ਸਿੱਧੂ ਇਸ ਵਾਰ ਵੀ ਵਿਧਾਨ ਸਭਾ ਸੀਟ ਅੰਮ੍ਰਿਤਸਰ ਈਸਟ ਤੋਂ ਚੋਣ ਲੜਨਗੇ।

ਇਸ ਲਈ ਸਿੱਧੂ ਚੋਣਾਂ ਤੋਂ ਪਹਿਲਾਂ ਵਿਕਾਸ ਕੰਮ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਉਨ੍ਹਾਂ ਦੇ ਹਲਕੇ ਦੇ ਨਾਰਾਜ਼ ਵੋਟਰ ਉਨ੍ਹਾਂ ਦੀ ਵੋਟ ਨਾ ਕੱਟ ਸਕਣ। ਹੁਣ ਤੱਕ ਉਹ ਲਗਾਤਾਰ ਪਟਿਆਲਾ ਵਿਚ ਹਨ ਅਤੇ ਇਸ ਤੋਂ ਪਹਿਲਾਂ ਪਾਰਟੀ ਨਾਲ ਨਾਰਾਜ਼ਗੀ ਕਾਰਨ ਆਪਣੇ ਹਲਕੇ ਤੋਂ ਦੂਰ ਸਨ

ਰਾਤ ਨੂੰ ਸਿੱਧੂ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਦੇ ਘਰ ਪੁੱਜੇ, ਜਿੱਥੇ ਉਨ੍ਹਾਂ ਨੇ ਸ਼ਹਿਰ ਦੀਆਂ ਸੀਟਾਂ ‘ਤੇ ਵੀ ਚਰਚਾ ਕੀਤੀ। ਇਸ ਵਾਰ ਕਾਂਗਰਸ ਲਈ ਨਵੀਂ ਚੁਣੌਤੀ ਹੈ। ਇਸ ਤੋਂ ਪਹਿਲਾਂ ਜਿੱਥੇ ਅਕਾਲੀ ਦਲ ਅਤੇ ਭਾਜਪਾ ਇਕੱਠੇ ਚੋਣ ਮੈਦਾਨ ਵਿੱਚ ਉਤਰਦੇ ਸਨ, ਉੱਥੇ ਇਸ ਵਾਰ ਦੋਵੇਂ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਨਾਲ ਮੈਦਾਨ ਵਿੱਚ ਉਤਰਨਗੀਆਂ।ਸਿੱਧੂ ਨੇ ਇਸੇ ਮੁੱਦੇ ਨੂੰ ਲੈ ਕੇ ਡਿਪਟੀ ਸੀਐਮ ਸੋਨੀ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਇਲਾਕੇ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਬਾਰੇ ਵੀ ਵਿਚਾਰ ਕੀਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.