ਵਿਦੇਸ਼ ਜਾਣ ਦੀ ਉਡੀਕ ਕਰ ਰਹੇ ਲੋਕ ਜਲਦੀ ਖਿੱਚਲੋ ਤਿਆਰੀਆਂ-ਹੋ ਗਿਆ ਇਹ ਐਲਾਨ

ਵਿਦੇਸ਼ ਜਾਣ ਦੀ ਉਡੀਕ ਕਰ ਰਹੇ ਲੱਖਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਕੌਮਾਂਤਰੀ ਉਡਾਣਾਂ ਦਸੰਬਰ ਅੰਤ ਤੱਕ ਪਹਿਲਾਂ ਦੀ ਤਰ੍ਹਾਂ ਬਹਾਲ ਹੋਣ ਦੀ ਉਮੀਦ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਸਕੱਤਰ ਰਾਜੀਵ ਬਾਂਸਲ ਨੇ ਇਹ ਗੱਲ ਕਹੀ ਹੈ।ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਕਰਕੇ ਪਿਛਲੇ ਸਾਲ ਮਾਰਚ ਤੋਂ ਭਾਰਤ ਆਉਣ-ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਇਸ ਵੇਲੇ ਵੰਦੇ ਭਾਰਤ ਮਿਸ਼ਨ ਤਹਿਤ ਉਡਾਣਾਂ ਚੱਲ ਰਹੀਆਂ ਹਨ। ਹੁਣ ਇਸ ਫੈਸਲੇ ਨਾਲ ਵਿਦੇਸ਼ਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਵੀ ਹਾਲ ਹੀ ਵਿੱਚ ਕਿਹਾ ਸੀ ਕਿ ਸਰਕਾਰ ਕੌਮਾਂਤਰੀ ਉਡਾਣ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਉਤਸੁਕ ਹੈ।

ਭਾਰਤ ਨੇ ਅਮਰੀਕਾ, ਯੂਕੇ, ਯੂਏਈ, ਕੀਨੀਆ, ਭੂਟਾਨ ਅਤੇ ਫਰਾਂਸ ਸਮੇਤ ਲਗਭਗ 28 ਦੇਸ਼ਾਂ ਨਾਲ ਏਅਰ-ਬਬਲ ਸਮਝੌਤੇ ਕੀਤੇ ਹਨ। ਦੋ ਦੇਸ਼ਾਂ ਵਿਚਕਾਰ ਏਅਰ-ਬਬਲ ਸਮਝੌਤੇ ਦਾ ਮਤਲਬ ਹੈ ਕਿ ਉਨ੍ਹਾਂ ਦੀਆਂ ਏਅਰਲਾਈਨਾਂ ਵੱਲੋਂ ਖਾਸ ਪਾਬੰਦੀਆਂ ਦੇ ਨਾਲ ਉਨ੍ਹਾਂ ਦੇ ਖੇਤਰਾਂ ਵਿਚਕਾਰ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਜਾ ਸਕਦੀਆਂ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.