ਇਹਨਾਂ ਥਾਂਵਾਂ ਤੇ ਗੜੇਮਾਰੀ ਅਤੇ ਭਾਰੀ ਮੀਂਹ ਦਾ ਅਲਰਟ ਹੋਇਆ ਜ਼ਾਰੀ,ਹੋ ਜਾਓ ਸਾਵਧਾਨ

ਦੇਸ਼ ਦੇ ਬਹੁਤੇ ਹਿੱਸਿਆਂ ਵਿਚ ਤਾਪਮਾਨ ਵਿਚ ਵਾਧਾ ਦੇਖਿਆ ਜਾ ਸਕਦਾ ਹੈ। ਦਿਨ ਦਾ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਜਾਣਕਾਰੀ ਦਿੱਤੀ ਹੈ ਕਿ ਅਫਗਾਨਿਸਤਾਨ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਤਾਜ਼ਾ ਪੱਛਮੀ ਗੜਬੜੀ ਦੀ ਸਥਿਤੀ ਹੈ। ਇਸ ਦਾ ਪ੍ਰਭਾਵ ਹਿਮਾਲਿਆਈ ਖੇਤਰਾਂ ਵਿੱਚ ਵੇਖਿਆ ਜਾ ਸਕਦਾ ਹੈ।

ਪੱਛਮੀ ਹਿਮਾਲਿਆਈ ਖੇਤਰ ਵਿਚ ਅੱਜ 7 ਮਾਰਚ ਨੂੰ ਭਾਰੀ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤ ਦੇ ਉੱਤਰੀ ਰਾਜਾਂ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ 7 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਿਟਸਤਾਨ, ਮੁਜ਼ੱਫਰਾਬਾਦ, ਪੰਜਾਬ ਅਤੇ ਉੱਤਰੀ ਹਰਿਆਣਾ ਵਿਚ ਗੜੇਮਾਰੀ ਦੇ ਨਾਲ ਤੇਜ਼ ਗਰਜ ਨਾਲ ਬਾਰਸ਼ ਹੋ ਸਕਦੀ ਹੈ। ਇਹੋ ਸਥਿਤੀ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਇਲਾਕਿਆਂ ਵਿਚ ਰਹੇਗੀ। ਇਸ ਤੋਂ ਇਲਾਵਾ ਅਗਲੇ ਚਾਰ-ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼ ਵਿੱਚ ਵੀ ਤੇਜ਼ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਨਾਗਾਲੈਂਡ ਵਿਚ 7 ਮਾਰਚ ਤੱਕ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਕਾਰਨ, 9 ਤੋਂ 12 ਮਾਰਚ ਦੇ ਵਿਚਕਾਰ ਤੂਫਾਨ ਦੇ ਨਾਲ ਪੱਛਮੀ ਹਿਮਾਲਿਆਈ ਖੇਤਰ ਵਿੱਚ ਬਰਫਬਾਰੀ ਅਤੇ ਬਾਰਸ਼ ਹੋਣ ਦੀ ਗੱਲ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਦੱਸਿਆ ਹੈ ਕਿ ਕਈ ਸ਼ਹਿਰਾਂ ਵਿਚ ਤਾਪਮਾਨ ਆਮ ਨਾਲੋਂ ਜ਼ਿਆਦਾ ਹੋ ਰਿਹਾ ਹੈ। ਦਿਨ ਦੇ ਸਮੇਂ, ਤੇਜ਼ ਧੁੱਪ ਕਾਰਨ ਗਰਮੀ ਵਧ ਰਹੀ ਹੈ, ਪਰ ਰਾਹਤ ਦੀ ਗੱਲ ਇਹ ਹੈ ਕਿ ਅਗਲੇ ਪੰਜ ਦਿਨਾਂ ਤੱਕ ਦੇਸ਼ ਵਿੱਚ ਗਰਮ ਹਵਾਵਾਂ ਨਹੀਂ ਚੱਲਣਗੀਆਂ। ਇਸ ਨਾਲ ਤਾਪਮਾਨ ਆਮ ਰਹੇਗਾ।

Leave a Reply

Your email address will not be published.