ਹੁਣੇ ਹੁਣੇ ਨਵਜੋਤ ਸਿੱਧੂ ਨੇ ਕਰਤਾ ਇਹ ਵੱਡਾ ਐਲਾਨ-ਹਰ ਕੋਈ ਰਹਿ ਗਿਆ ਹੈਰਾਨ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਮੋਗਾ ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਨਸ਼ਿਆਂ ਅਤੇ ਬੇਅਦਬੀ ਕਾਂਡ ਦੀਆਂ ਰਿਪੋਰਟਾਂ ਨੂੰ ਜਨਤਕ ਨਾ ਕੀਤਾ ਤਾਂ ਮੈਂ ਮਰਨ ਵਰਤ ‘ਤੇ ਬੈਠਾਂਗਾ।

ਨਵਜੋਤ ਸਿੱਧੂ ਨੇ ਕਿਹਾ ਕਿ ਅਦਾਲਤ ਵੱਲੋਂ ਹੁਕਮ ਮਿਲਣ ਦੇ ਬਾਵਜੂਦ ਐਸਟੀਐਫ ਦੀ ਰਿਪੋਰਟ ਕਿਉਂ ਨਹੀਂ ਖੋਲ੍ਹੀ ਜਾ ਰਹੀ। ਐਸਟੀਐਫ ਦੀ ਰਿਪੋਰਟ ਖੋਲ੍ਹੀ ਜਾਵੇ ਅਤੇ ਦੋਸ਼ੀਆਂ ਨੂੰ ਅੰਦਰ ਕੀਤਾ ਜਾਵੇ। ਉਹਨਾਂ ਕਿਹਾ ਕਿ ਮੈਂ ਐਲਾਨ ਕਰਦਾ ਹਾਂ ਜੇਕਰ ਰਿਪੋਰਟ ਨਾ ਖੁੱਲ੍ਹੀ ਤਾਂ ਸਿੱਧੂ ਆਪਣੀ ਜ਼ਿੰਦਗੀ ਦਾਅ ‘ਤੇ ਲਗਾ ਕੇ ਮਰਨ ਵਰਤ ‘ਤੇ ਬੈਠੇਗਾ।

ਸਿੱਧੂ ਨੇ ਕਿਹਾ ਕਿ ਪੰਜਾਬ ਸਿਰ 7 ਲੱਖ ਕਰੋੜ ਦਾ ਕਰਜ਼ਾ ਹੈ। ਅਸੀਂ ਕਰਜ਼ੇ ਲੈ ਕੇ ਕਰਜ਼ਾ ਚੁਕਾ ਰਹੇ ਹਾਂ। ਕਰਜ਼ਾ ਮੋੜਨ ਦੀ ਬਜਾਏ ਕੋਈ ਇਹ ਕਿਉਂ ਨਹੀਂ ਕਹਿੰਦਾ ਕਿ ਉਹ ਭਵਿੱਖ ਵਿੱਚ ਕਰਜ਼ਾ ਨਹੀਂ ਚੜ੍ਹਨ ਦੇਣਗੇ।

ਉਹਨਾਂ ਕਿਹਾ, ‘ਅੱਜ ਸਿੱਧੂ ਇਸ ਕਰ ਕੇ ਬੋਲ ਰਿਹਾ ਕਿਉਂਕਿ ਪੰਜਾਬ ਸਿਰ 7 ਲੱਖ ਕਰੋੜ ਦਾ ਕਰਜ਼ਾ ਹੈ ਪਰ ਉਹ ਮੋੜ ਕੌਣ ਰਿਹਾ ਆਮ ਲੋਕ ਮੋੜ ਰਹੇ ਨੇ, ਕਿਸਾਨ ਮੋੜ ਰਹੇ ਨੇ। ਜੇ ਇਸ ਵਾਰ ਨਵਜੋਤ ਸਿੱਧੂ ਸਰਕਾਰ ਲਿਆਵੇਗਾ ਤਾਂ ਪੰਜਾਬ ਦੇ ਖ਼ਜ਼ਾਨੇ ‘ਚ 30-35 ਹਜ਼ਾਰ ਕਰੋੜ ਪਾ ਕੇ ਲਿਆਵੇਗਾ ਝੂਠ ਬੋਲ ਕੇ ਨਹੀਂ’।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.