ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਸੁਰੱਖਿਆ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੇ ਕਮਾਂਡੋ ਦਾ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਲੋਕਲ ਟਰੇਨ ‘ਚ ਸਫਰ ਕਰਦੇ ਸਮੇਂ ਪਰਸ ਚੋਰੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਮਾਂਡੋ ਵਿਲੇ ਪਾਰਲੇ ਤੋਂ ਮਹਾ ਲਕਸ਼ਮੀ (Vile parle to mahalaxmi) ਵਿਚਕਾਰ ਯਾਤਰਾ ਕਰ ਰਹੇ ਸਨ।
ਕਮਾਂਡੋ ਦੀ ਪਛਾਣ ਸੁਭਾਸ਼ ਚੰਦਰ ਵਜੋਂ ਹੋਈ ਹੈ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਇਸ ਮਾਮਲੇ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਪਰਸ ਚੋਰੀ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਐੱਸਪੀਜੀ ਕਮਾਂਡੋਜ਼ ਦੇ ਡੈਬਿਟ ਅਤੇ ਕ੍ਰੈਡਿਟ ਕਾਰਡਾਂ ਤੋਂ ਹਜ਼ਾਰਾਂ ਰੁਪਏ ਖਰਚ ਕਰ ਲਏ।
ਪੁਲਿਸ ਅਨੁਸਾਰ ਮੁਲਜ਼ਮ ਪੇਸ਼ੇਵਰ ਚੋਰ ਹੈ ਅਤੇ ਇਸ ਤੋਂ ਪਹਿਲਾਂ ਵੀ ਕਈ ਕੇਸਾਂ ਵਿੱਚ ਉਸ ਦਾ ਨਾਂ ਸਾਹਮਣੇ ਆ ਚੁੱਕਾ ਹੈ। ਇਸ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਉਹ ਲੋਕਾਂ ਦੇ ਪਰਸ ਝਪਟ ਕੇ ਕ੍ਰੈਡਿਟ ਅਤੇ ਡੈਬਿਟ ਕਾਰਡਾਂ ਤੋਂ ਪੈਸੇ ਕਢਵਾ ਲੈਂਦਾ ਸੀ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ 7 ਨਵੰਬਰ ਦੀ ਹੈ। ਚੰਦਰਾ 3 ਸਾਲ ਤੋਂ ਡੈਪੂਟੇਸ਼ਨ ‘ਤੇ ਐੱਸਪੀਜੀ ‘ਚ ਤਾਇਨਾਤ ਸਨ, ਮੁੰਬਈ ਦੌਰੇ ‘ਤੇ ਆਏ ਸਨ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ