ਹੁਣੇ ਹੁਣੇ ਅੱਕੇ ਹੋਏ ਮੁੱਖ ਮੰਤਰੀ ਚੰਨੀ ਨੇ ਕਰਤਾ ਇਹ ਵੱਡਾ ਐਲਾਨ-ਹੁਣ ਹੋਜੋ ਮਿੱਤਰੋ ਸਾਵਧਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਟੈਂਕੀ ’ਤੇ ਚੜ੍ਹਨ ਤੇ ਸਮਾਗਮਾਂ ’ਚ ਖ਼ਲਲ ਪਾਉਣ ਵਾਲਿਆਂ ’ਤੇ ਕੇਸ ਦਰਜ ਹੋਣਗੇ।ਦੱਸ ਦਈਏ ਕਿ ਅੱਜ ਮੁੱਖ ਮੰਤਰੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ।

ਪੁਲਿਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਪਰ ਸ੍ਰੀ ਚੰਨੀ ਨੇ ਮੰਚ ਤੋਂ ਐਲਾਨ ਕੀਤਾ ਕਿ ਜੋ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਸਮਾਗਮ ਵਿੱਚ ਖਲਲ ਪਾਉਂਦੇ ਹਨ, ਖ਼ਿਲਾਫ਼ ਹੁਣ ਕੇਸ ਦਰਜ ਹੋਣਗੇ।

ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਜਾਂ ਤਾਂ ਉਨ੍ਹਾਂ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨਾਂ ਤੋਂ ਬਾਜ਼ ਆਉਣ।ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇ ਦਸ ਹਜ਼ਾਰ ਦੇ ਇਕੱਠ ’ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਕਿਸਾਨ ਜਥੇਬੰਦੀਆਂ ਆਦਿ ਨੇ ਰੋਸ ਪ੍ਰਦਰਸ਼ਨ ਕੀਤਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.