ਆਖ਼ਰ ਸਰਕਾਰ ਨੇ ਮੰਨੀ ਕਿਸਾਨਾਂ ਦੀ ਮੰਗ-MSP ਤੇ ਕਰਤਾ ਇਹ ਵੱਡਾ ਐਲਾਨ

ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ ਬੀਤੇ ਦਿਨ 1 ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਅੱਜ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ ਆਪਣੇ ਸੰਘਰਸ਼ ਨੂੰ ਅੱਗੇ ਵਧਾ ਰਹੇ ਹਨ।

ਇਸ ਵਿਚਕਾਰ ਹੁਣ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ MSP ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ।

ਇਸ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਇਸ ਕਮੇਟੀ ਦੇ ਗਠਨ ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀ ਮੰਗ ਪੂਰੀ ਹੋਵੇਗੀ।

ਇਸ ਤੋਂ ਇਲਾਵਾ ਤੋਮਰ ਨੇ ਕਿਹਾ ਕਿ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਰੱਖੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਦੱਸ ਦੇਈਏ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.