ਆਈਲੈਟਸ ਕਰਨ ਦੌਰਾਨ ਮੁੰਡੇ ਨੇ ਕੁੜੀ ਨਾਲ ਕੀਤਾ ਗਲਤ ਕੰਮ-ਫ਼ਿਰ ਵੀਡੀਓ ਬਣਾ ਕੇ ਟੱਪੀਆਂ ਸਾਰੀਆਂ ਹੱਦਾਂ

ਜ਼ਿਲ੍ਹੇ ਦੇ ਇਕ ਪਿੰਡ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇਕੇ ਅਤੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੀ ਸੂਰਤ ਵਿਚ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਉਣ ’ਤੇ ਸਥਾਨਕ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਲਾਗਲੇ ਪਿੰਡ ਦੀ ਲੜਕੀ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਸਾਲ 2013 ਵਿਚ ਫ਼ਰੀਦਕੋਟ ਵਿਖੇ ਆਈਲੈਟਸ ਕਰ ਰਹੀ ਸੀ ਤਾਂ ਉਸਦੀ ਮੁਲਾਕਾਤ ਗੁਰਵਿੰਦਰ ਸਿੰਘ ਵਾਸੀ ਪਿੰਡ ਕਲੇਰ ਨਾਲ ਹੋ ਗਈ ਜਿਸ ਉਪਰੰਤ ਇਹ ਉਸਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਂਦਾ ਰਿਹਾ।

ਇਹ ਵੀ ਪੜ੍ਹੋ : ਪਰਾਈ ਜਨਾਨੀ ਦੇ ਚੱਕਰ ਨੇ ਉਜਾੜਿਆ ਪਰਿਵਾਰ, ਉਹ ਹੋਇਆ ਜੋ ਸੋਚਿਆ ਨਾ ਸੀ – ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਕਿ ਇਸ ਉਪਰੰਤ ਗੁਰਵਿੰਦਰ ਸਿੰਘ ਨੇ ਉਸ ਨੂੰ ਦੱਸੇ ਬਿਨਾਂ ਵਿਆਹ ਕਰਵਾ ਲਿਆ ਅਤੇ ਵਿਆਹ ਤੋਂ ਬਾਅਦ ਇਹ ਕਹਿ ਕੇ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇ ਕੇ ਉਸ ਨਾਲ ਵਿਆਹ ਕਰਵਾ ਲਵੇਗਾ ਸਰੀਰਕ ਸਬੰਧ ਬਣਾਉਣ ਲੱਗ ਪਿਆ ਅਤੇ

ਇਸੇ ਦੌਰਾਨ ਉਸਨੇ ਉਸਦੀ ਅਸ਼ਲੀਲ ਵੀਡੀਓ ਬਣਾ ਕੇ ਇਹ ਡਰਾਵਾ ਦੇ ਕੇ ਕਿ ਉਹ ਇਹ ਵੀਡੀਓ ਵਾਇਰਲ ਕਰ ਦੇਵੇਗਾ ਲਗਾਤਾਰ ਜ਼ਬਰੀ ਸਰੀਰਕ ਸਬੰਧ ਬਣਾਉਂਦਾ ਰਿਹਾ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦੀ ਇਸ ਸ਼ਿਕਾਇਤ ਦੀ ਪੜਤਾਲ ਐੱਸ.ਐੱਸ.ਪੀ ਵੱਲੋਂ ਕਰਵਾਉਣ ਉਪਰੰਤ ਜਾਰੀ ਦਿਸ਼ਾ ਨਿਰਦੇਸ਼ ’ਤੇ ਥਾਣਾ ਸਦਰ ਵਿਖੇ ਗੁਰਵਿੰਦਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.