ਖੇਤੀ ਕਾਨੂੰਨ ਰੱਦ ਹੋਣ ਤੇ ਬੋਲੇ ਰਾਕੇਸ਼ ਟਕੈਤ,ਅੰਦੋਲਨ ਜ਼ਾਰੀ ਰੱਖਣ ਬਾਰੇ ਲਿਆ ਵੱਡਾ ਫੈਸਲਾ

ਲੋਕ ਸਭਾ ਅਤੇ ਰਾਜ ਸਭਾ ਵਿਚ ਅੱਜ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਹੋ ਗਿਆ ਹੈ। ਇਸ ਬਿੱਲ ਨੂੰ ਲੈ ਕੇ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਸਨ। ਬਿੱਲ ਵਾਪਸ ਲੈਣ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਪ੍ਰਤੀਕਿਰਿਆ ਆਈ ਹੈ। ਮੀਡੀਆ ਨਾਲ ਗੱਲ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹਨਾਂ ਦੇ ਹੋਰ ਵੀ ਕਈ ਮੁੱਦੇ ਹਨ। ਇਸ ਤੋਂ ਅੱਗੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ, ਫਸਲਾਂ ਦੇ ਵਾਜਬ ਮੁੱਲ ਦਾ ਮੁੱਦਾ, 10 ਸਾਲ ਪੁਰਾਣੇ ਟਰੈਕਟਰ ਦਾ ਮੁੱਦਾ ਅਤੇ ਬੀਜ ਬਿੱਲ ਦਾ ਮੁੱਦਾ ਹੈ।

ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਉਹ ਸਰਕਾਰ ਨਹੀਂ ਮਿਲ ਰਹੀ, ਜਿਸ ਨਾਲ ਬੈਠ ਕੇ ਗੱਲ ਕੀਤੀ ਜਾਵੇ। ਸਰਕਾਰ ਨੇ ਸਾਡੇ ਨਾਲ ਗੱਲਬਾਤ ਲਈ ਪਹੁੰਚ ਨਹੀਂ ਕੀਤੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਫਿਲਹਾਲ ਮਾਮਲਾ ਹੱਲ ਨਹੀਂ ਹੋਇਆ ਹੈ। ਸਰਕਾਰ ਮੀਡੀਆ ਵਾਲਿਆਂ ਨਾਲ ਤਾਂ ਗੱਲ ਕਰ ਰਹੀ ਹੈ। ਸਰਕਾਰ ਨੇ ਸਾਨੂੰ ਕੁਝ ਵੀ ਨਹੀਂ ਕਿਹਾ ਹੈ।

ਸਰਕਾਰ ਸਾਡੇ ਨਾਲ ਗੱਲਬਾਤ ਕਰੇ। ਅੰਦੋਲਨ ਦੌਰਾਨ ਜੋ ਮੁਕੱਦਮੇ ਦਰਜ ਹੋਏ, ਉਹਨਾਂ ਨੂੰ ਵਾਪਸ ਲੈਣ ਬਾਰੇ ਕੌਣ ਗੱਲ ਕਰੇਗਾ?ਕਿਸਾਨ ਆਗੂ ਨੇ ਐਮਐਸਪੀ ਗਰੰਟੀ ਕਾਨੂੰਨ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਰਕਾਰ ਇਹ ਕਾਨੂੰਨ ਲੈ ਕੇ ਆਵੇ। ਰਾਕੇਸ਼ ਟਿਕੈਤ ਨੇ ਸਰਕਾਰ ’ਤੇ ਮਾਮਲਿਆਂ ਨੂੰ ਉਲਝਾਉਣ ਦਾ ਆਰੋਪ ਵੀ ਲਗਾਇਆ ਹੈ।

ਉਹਨਾਂ ਕਿਹਾ ਕਿ ਅਸੀਂ ਕਾਨੂੰਨ ਰੱਦ ਹੋਣ ਦੀ ਖੁਸ਼ੀ ਕਿਸ ਤਰ੍ਹਾਂ ਮਨਾ ਸਕਦੇ ਹਾਂ ਜਦੋਂ ਸਾਡੇ 750 ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋ ਗਏ। ਉਹਨਾਂ ਨੇ ਖੇਤੀ ਕਾਨੂੰਨਾਂ ਨੂੰ ਬਿਮਾਰੀ ਦੱਸਦੇ ਹੋਏ ਕਿਹਾ ਕਿ ਅਜੇ ਅੰਦੋਲਨ ਖਤਮ ਨਹੀਂ ਹੋਵੇਗਾ ਅਤੇ ਕਿਸਾਨ ਹੋਰ ਸਮੱਸਿਆਵਾਂ ਦੇ ਹੱਲ ਤੱਕ ਬਾਰਡਰਾਂ ’ਤੇ ਡਟੇ ਰਹਿਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ | ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.