ਸਿੱਧੂ ਮੂਸੇਵਾਲੇ ਦੇ ਪੰਜਾਬ ਚੋਣਾਂ ਲੜਨ ਦੇ ਚਰਚੇ,ਇਸ ਪਾਰਟੀ ਦੇ ਹੋ ਸਕਦੇ ਨੇ ਉਮੀਦਵਾਰ

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਗਰਮਾ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਸੱਤਾ ਵਿੱਚ ਆਉਣ ਲਈ ਆਏ ਦਿਨ ਨਵੇਂ-ਨਵੇਂ ਐਲਾਨ ਕੀਤੇ ਜਾ ਰਹੇ ਹਨ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵੱਲੋਂ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ।

ਇਸ ਵਿਚਾਲੇ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਵੀ ਚੋਣ ਮੈਦਾਨ ਵਿੱਚ ਉੱਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ । ਇਸ ਬਾਰੇ ਮੂਸੇਵਾਲਾ ਦੇ ਕਰੀਬੀ ਸੂਤਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਸਕਦੇ ਹਨ।

ਖਬਰਾਂ ਅਨੁਸਾਰ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਮਾਲਟਨ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰ ਕੇ ਸਿੱਧੂ ਮੂਸੇਵਾਲਾ ਦੇ ਚੋਣ ਮੈਦਾਨ ਵਿੱਚ ਉੱਤਰਨ ਦੀ ਖ਼ਬਰ ‘ਤੇ ਮੋਹਰ ਲਗਾਈ ਹੈ । ਸੰਨੀ ਨੇ ਆਪਣੀ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਇੱਕ ਸੈਲੀਬ੍ਰਿਟੀ ਦੀ ਆਪਣੀ ਜ਼ਿੰਦਗੀ ਅਤੇ ਆਪਣੇ ਫ਼ੈਸਲੇ ਹੁੰਦੇ ਹਨ ।

ਸਿੱਧੂ ਮੂਸੇਵਾਲਾ ਦੇ ਵੀ ਕੁੱਝ ਸੁਪਨੇ ਹਨ। ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਕਿਉਂਕਿ ਰਾਜਨੀਤੀ ਵਿੱਚ ਆ ਕੇ ਉਹ ਗਾਉਣਾ ਨਹੀਂ ਛੱਡਣਗੇ।ਦੱਸ ਦੇਈਏ ਕਿ ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕੁੱਝ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਮੂਸੇਵਾਲਾ ਕੁੱਝ ਸਿਆਸੀ ਸ਼ਖ਼ਸੀਅਤਾਂ ਨਾਲ ਖੜ੍ਹੇ ਹੋਏ ਦਿਖਾਈ ਦੇ ਰਹੇ ਹਨ ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.