ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤੀ ਇਹ ਸਖ਼ਤੀ-ਹੋ ਜਾਓ ਸਾਵਧਾਨ

ਦੁਨੀਆ ਦੇ ਕੁਝ ਦੇਸ਼ਾਂ ’ਚ ਕੋਵਿਡ-19 ਦੇ ਨਵੇਂ ਰੂਪ ਓਮੀਕ੍ਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ।

ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ’ਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐੱਮਡੀ ਐੱਨਐੱਚਐੱਮ, ਭੁਪਿੰਦਰ ਸਿੰਘ ਐੱਮਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓਪੀ ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕ੍ਰੋਨ ਦੇ ਸੰਭਾਵੀ ਖ਼ਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ੀਅਸ, ਨਿਊਜ਼ੀਲੈਂਡ, ਜ਼ਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿਚ ਆਉਣ ’ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤਕ ਹਦਾਇਤਾਂ ਜਾਰੀ ਕੀਤੀਆਂ ਜਾਣ, ਕਿਉਂਕਿ ਇਹਨਾਂ ਮੁਲਕਾਂ ਵਿਚ ਨਵੇਂ ਵਾਇਰਸ ਦੇ ਕੇਸ ਵੱਡੇ ਪੱਧਰ ’ਤੇ ਸਾਹਮਣੇ ਆਏ ਹਨ।

ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ’ਚ ਪ੍ਰਵੇਸ਼ ਹੋਣ ’ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਹਨਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਤੇ ਅੱਠਵੇਂ ਦਿਨ ਕਰਵਾਏ ਟੈਸਟ ਵਿਚ ਰਿਪੋਰਟ ਮੁੜ ਨੈਗੇਟਿਵ ਆਉਣ ’ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖ਼ੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.