ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਕਈ ਸੂਬਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਬਾਰਿਸ਼ ਕਾਰਨ ਦਿੱਲੀ-ਐੱਨਸੀਆਰ ‘ਚ ਵੀ ਠੰਡ ਵਧ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਇਕ ਪੂਰਵ ਅਨੁਮਾਨ ਜਾਰੀ ਕਰਦੇ ਹੋਏ ਕਿਹਾ ਕਿ ਉੜੀਸਾ ਤੇ ਆਂਧਰਾ ਪ੍ਰਦੇਸ਼ ਵਿਚ ਡਿਪਰੈਸ਼ਨ ਕਾਰਨ 30 ਨਵੰਬਰ ਤੋਂ 2 ਦਸੰਬਰ ਤਕ ਭਾਰੀ ਬਾਰਿਸ਼ ਹੋਵੇਗੀ।
ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਕੁਝ ਦਿਨਾਂ ‘ਚ ਦਿੱਲੀ, ਰਾਜਸਥਾਨ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ‘ਚ ਬਾਰਿਸ਼ ਹੋ ਸਕਦੀ ਹੈ। ਮੀਂਹ ਦੇ ਨਾਲ ਹੀ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ।ਆਈਐਮਡੀ ਦੇ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਗੁਜਰਾਤ, ਕੋਂਕਣ ਤੇ ਮੱਧ ਮਹਾਰਾਸ਼ਟਰ ਵਿਚ 1 ਦਸੰਬਰ ਤੋਂ 2 ਦਸੰਬਰ ਦੀ ਰਾਤ ਤਕ ਭਾਰੀ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਆਈਐਮਡੀ ਨੇ ਮੰਗਲਵਾਰ ਤਕ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਤੋਂ ਬਾਅਦ ਇਸ ਦੀ ਤੀਬਰਤਾ ਘੱਟ ਜਾਵੇਗੀ। ਮੌਸਮ ਵਿਭਾਗ ਦੇ ਅਨੁਸਾਰ, ਕੰਨਿਆਕੁਮਾਰੀ, ਤਿਰੂਨੇਲਵੇਲੀ, ਥੂਥੂਕੁਡੀ ਤੇ ਰਾਮਨਾਥਪੁਰਮ ਸਮੇਤ ਦੱਖਣੀ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋਵੇਗੀ। ਇਸ ਦੇ ਨਾਲ ਹੀ ਚੇਨਈ ਤੇ ਹੋਰ ਤੱਟਵਰਤੀ ਜ਼ਿਲ੍ਹਿਆਂ ਵਿਚ ਵੀ ਦਰਮਿਆਨੀ ਬਾਰਿਸ਼ ਹੋਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ