ਚੰਨੀ ਨੂੰ ਕਿਸੇ ਨੇ ਤੋਹਫ਼ੇ ਚ’ ਦਿੱਤੀ ਪੰਜਾਬੀ ਜੁੱਤੀ,ਫ਼ਿਰ ਜੋ ਹੋਇਆ ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸਾਦਗੀ ਕਾਰਨ ਲੋਕਾਂ ਦੇ ਚਹੇਤੇ ਬਣੇ ਹੋਏ ਹਨ। ਇਸ ਦੀ ਤਾਜ਼ਾ ਤਸਵੀਰ ਕੋਟਕਪੂਰਾ ਵਿਚ ਦੇਖਣ ਨੂੰ ਮਿਲੀ। ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ।

ਇਸ ਦੌਰਾਨ ਉਹ ਹੈਲੀਪੈਡ ਨੇੜੇ ਮੌਜੂਦ ਲੋਕਾਂ ਨੂੰ ਮਿਲੇ। ਜਦੋਂ ਮੁੱਖ ਮੰਤਰੀ ਚੰਨੀ ਲੋਕਾਂ ਨੂੰ ਮਿਲ ਰਹੇ ਸਨ ਤਾਂ ਉੱਥੇ ਮੌਜੂਦ ਇਕ ਵਿਅਕਤੀ ਨੇ ਉਹਨਾਂ ਨੂੰ ਪੰਜਾਬੀ ਜੁੱਤੀ ਤੋਹਫੇ ਵਜੋਂ ਦਿੱਤੀ।ਮੁੱਖ ਮੰਤਰੀ ਨੇ ਪੰਜਾਬੀ ਜੁੱਤੀ ਨੂੰ ਮੱਥੇ ਨਾਲ ਲਾ ਕੇ ਸਤਿਕਾਰ ਸਹਿਤ ਤੋਹਫਾ ਸਵੀਕਾਰ ਕੀਤਾ।

ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਮੋਰਿੰਡਾ ਨੇੜੇ ਖੇਡ ਰਹੇ ਪਿੰਡ ਦੇ ਬੱਚਿਆਂ ਨੂੰ ਹੈਲੀਕਾਪਟਰ ਦੇ ਝੂਠੇ ਦਿੱਤੇ ਸਨ। ਉਹਨਾਂ ਕਿਹਾ ਸੀ ਕਿ ਇਹਨਾਂ ਬੱਚਿਆਂ ਨੂੰ ਦੇਖ ਉਹਨਾਂ ਨੂੰ ਅਪਣਾ ਬਚਪਨ ਯਾਦ ਆਉਂਦਾ ਹੈ। ਇਸ ਲਈ ਉਹ ਬੱਚਿਆਂ ਦੇ ਸੁਪਨੇ ਸਾਕਾਰ ਕਰਨ ਲਈ ਹਰ ਯਤਨ ਕਰਨਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.