ਹੁਣੇ ਹੁਣੇ ਮੂਸੇਵਾਲੇ ਬਾਰੇ ਇਸ ਪਾਰਟੀ ਨਾਲ ਜੁੜੀ ਆਈ ਵੱਡੀ ਖ਼ਬਰ-ਹਰ ਪਾਸੇ ਹੋ ਗਏ ਚਰਚੇ

ਚੋਣਾਂ ਦੌਰਾਨ ਗਾਇਕਾਂ, ਕਲਾਕਾਰਾਂ ਦੇ ਬਲਬੂਤੇ ‘ਤੇ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ‘ਚ ਲੱਗੀਆਂ ਪਾਰਟੀਆਂ ਦੀ ਸੂਚੀ ‘ਚ ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਕਾਂਗਰਸ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਕਾਂਗਰਸ ਵੀ ਹੁਣ ਵਿਧਾਨ ਸਭਾ ਚੋਣਾਂ ਦੌਰਾਨ ਗਾਇਕ ਸਿੱਧੂ ਮੂਸੇਵਾਲਾ ‘ਤੇ ਦਾਅ ਲਾਉਣ ਦੀ ਤਿਆਰੀ ‘ਚ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਭਾਜਪਾ ਵੱਲੋਂ ਗੁਰਦਾਸਪੁਰ ਸੀਟ ‘ਤੇ ਵਿਨੋਦ ਖੰਨਾ ਅਤੇ ਸੰਨੀ ਦਿਓਲ ਦੇ ਦਮ ‘ਤੇ 2 ਵਾਰ ਜਿੱਤ ਹਾਸਲ ਕੀਤੀ ਗਈ ਹੈ।

ਇਸੇ ਤਰ੍ਹਾਂ ਕਲਾਕਾਰ ਜਾਂ ਗਾਇਕਾਂ ‘ਚੋਂ ਆ ਕੇ ਆਮ ਆਦਮੀ ਪਾਰਟੀ ਦੇ ਨੇਤਾ ਬਣਨ ਵਾਲਿਆਂ ‘ਚ ਭਗਵੰਤ ਮਾਨ, ਗੁਰਪ੍ਰੀਤ ਘੁੱਗੀ, ਜੱਸੀ ਜਸਰਾਜ, ਅਨਮੋਲ ਗਗਨ ਮਾਨ ਦੇ ਨਾਂ ਸ਼ਾਮਲ ਹਨ। ਹਾਲਾਂਕਿ ਕਾਂਗਰਸ ਦੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਾਦਿਕ ਵੀ ਪੁਰਾਣੇ ਗਾਇਕ ਹਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਹਨੇਵਾਲ ਤੋਂ ਕਾਂਗਰਸ ਵੱਲੋਂ ਗਾਇਕਾ ਸਤਵਿੰਦਰ ਬਿੱਟੀ ਨੂੰ ਉਮੀਦਵਾਰ ਬਣਾਇਆ ਗਿਆ ਸੀ।

ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ‘ਤੇ ਦਾਅ ਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਚਰਚਾ ਹੈ ਕਿ ਮੂਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇੱਥੇ ਨਾਲ ਲੱਗਦੇ ਇਲਾਕੇ ‘ਚ ਸਿੱਧੂ ਦਾ ਚੰਗਾ ਪ੍ਰਭਾਵ ਹੈ ਅਤੇ ਉਨ੍ਹਾਂ ਦੇ ਨੌਜਵਾਨਾਂ ‘ਚ ਕਰੇਜ਼ ਦਾ ਪੰਜਾਬ ਦੇ ਬਾਕੀ ਹਿੱਸਿਆਂ ‘ਚ ਵੀ ਕਾਂਗਰਸ ਨੂੰ ਫ਼ਾਇਦਾ ਮਿਲ ਸਕਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.