ਹੁਣੇ ਹੁਣੇ ਲੋਕਾਂ ਨੂੰ ਲੱਗਾ ਵੱਡਾ ਝੱਟਕਾ-ਗੈਸ ਸਿਲੰਡਰ ਹੋਇਆ ਏਨਾਂ ਮਹਿੰਗਾ

ਅੱਜ ਦਸੰਬਰ ਮਹੀਨੇ ਦਾ ਪਹਿਲਾ ਦਿਨ ਹੈ ਅਤੇ ਮਹੀਨੇ ਦੇ ਪਹਿਲੇ ਦਿਨ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਦਸੰਬਰ ਤੋਂ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 103.50 ਰੁਪਏ ਪ੍ਰਤੀ ਸਿਲੰਡਰ ਤੱਕ ਵਧਾ ਦਿੱਤੀ ਹੈ।ਇਸ ਜੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਹੁਣ ਤੋਂ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 100.50 ਰੁਪਏ ਪ੍ਰਤੀ ਸਿਲੰਡਰ ਵਧ ਗਈ ਹੈ। ਇੱਥੇ ਹੁਣ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 2101 ਰੁਪਏ ਹੋ ਗਈ ਹੈ।

ਨਹੀਂ ਵਧੀਆਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ – ਹਾਲਾਂਕਿ, ਇਹ ਸਭ ਤੋਂ ਵੱਡੀ ਰਾਹਤ ਦੀ ਗੱਲ ਹੈ ਕਿ ਤੇਲ ਕੰਪਨੀਆਂ ਨੇ ਆਮ ਆਦਮੀ ਦੀ ਘਰੇਲੂ ਵਰਤੋਂ ਲਈ ਬਗੈਰ ਸਬਸਿਡੀ ਦੇ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਇਸ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ LPG ਸਿਲੰਡਰ ਦੀ ਕੀਮਤ 899.50 ਰੁਪਏ ‘ਤੇ ਬਰਕਰਾਰ ਹੈ।

ਜਾਣੋ ਬਗੈਰ ਸਬਸਿਡੀ ਦੇ 14.2 ਕਿਲੋ ਦੇ ਸਿਲੰਡਰ -ਦਿੱਲੀ ‘ਚ ਹੁਣ ਬਿਨਾਂ ਸਬਸਿਡੀ ਦੇ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 899.50 ਰੁਪਏ ਹੈ। ਕੋਲਕਾਤਾ ‘ਚ LPG ਸਿਲੰਡਰ ਦੀ ਕੀਮਤ 926 ਰੁਪਏ, ਮੁੰਬਈ ‘ਚ 899.50 ਰੁਪਏ ਹੈ। ਚੇਨਈ ਵਿੱਚ ਬਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਹੁਣ 915.50 ਰੁਪਏ ਹੈ।

ਜਾਣੋ ਅੱਜ ਤੋਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ – ਦਿੱਲੀ ‘ਚ 19 ਕਿਲੋ ਕਮਰਸ਼ੀਅਲ ਗੈਸ ਦੀ ਕੀਮਤ 100 ਰੁਪਏ ਵਧ ਕੇ 2100.50 ਰੁਪਏ ਹੋ ਗਈ ਹੈ। ਕੋਲਕਾਤਾ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 101 ਰੁਪਏ ਵਧ ਕੇ 2,174.5 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 2073.5 ਰੁਪਏ ਸੀ।ਮੁੰਬਈ ਵਿੱਚ ਕਮਰਸ਼ੀਅਲ ਗੈਸ ਦੀ ਕੀਮਤ 2,051 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 1,950 ਰੁਪਏ ਸੀ। ਇੱਥੇ 101 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚੇਨਈ ‘ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 2,234.50 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 2,133 ਰੁਪਏ ਸੀ।

ਇਸ ਤਰ੍ਹਾਂ ਚੈੱਕ ਕਰੋ ਐਲਪੀਜੀ ਦੀ ਕੀਮਤ – ਐਲਪੀਜੀ ਸਿਲੰਡਰ ਦੀ ਕੀਮਤ ਜਾਣਨ ਲਈ ਤੁਹਾਨੂੰ ਸਰਕਾਰੀ ਤੇਲ ਕੰਪਨੀ ਦੀ ਵੈੱਬਸਾਈਟ ‘ਤੇ ਜਾਣਾ ਪਵੇਗਾ। ਇੱਥੇ ਕੰਪਨੀਆਂ ਹਰ ਮਹੀਨੇ ਨਵੇਂ ਰੇਟ ਜਾਰੀ ਕਰਦੀਆਂ ਹਨ। ਤੁਸੀਂ ਲਿੰਕ https://iocl.com/Products/IndaneGas.aspx ‘ਤੇ ਆਪਣੇ ਸ਼ਹਿਰ ਦੇ ਗੈਸ ਸਿਲੰਡਰਾਂ ਦੀ ਕੀਮਤ ਦੇਖ ਸਕਦੇ ਹੋ।

Leave a Reply

Your email address will not be published.