ਹੁਣੇ ਹੁਣੇ ਕੇਜ਼ਰੀਵਾਲ ਨੇ ਕਰਤੇ 2 ਵੱਡੇ ਐਲਾਨ-ਪੰਜਾਬੀਆਂ ਚ’ ਛਾਈ ਖੁਸ਼ੀ ਦੀ ਲਹਿਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬੀਆਂ ਲਈ ਦੋ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਚ ਹਰ ਬੱਚੇ ਨੂੰ ਮੁਫਤ ਸਿੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰੰਗ ਭਾਵੇਂ ਗੂੜ੍ਹਾ ਹੋਵੇ ਪਰ ਇਰਾਦਾ ਸਾਫ਼ ਹੈ। ਉਹ ਨਾ ਤਾਂ ਝੂਠੇ ਵਾਅਦੇ ਕਰਦੇ ਹਨ ਤੇ ਨਾ ਹੀ ਝੂਠੇ ਐਲਾਨ ਕਰਦੇ ਹਨ। ਕੇਜਰੀਵਾਲ ਵੀਰਵਾਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ ਸਨ, ਜਿੱਥੋਂ ਉਹ ਆਮ ਆਦਮੀ ਪਾਰਟੀ ਦੀ ਤਿਰੰਗਾ ਯਾਤਰਾ ‘ਚ ਹਿੱਸਾ ਲੈਣ ਲਈ ਸਿੱਧੇ ਪਠਾਨਕੋਟ ਲਈ ਰਵਾਨਾ ਹੋਏ।

ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਵੀਰਵਾਰ ਨੂੰ ਪਠਾਨਕੋਟ ਵਿਚ ਚੌਥੀ ਗਾਰੰਟੀ ਦਾ ਐਲਾਨ ਵੀ ਕਰਨਗੇ, ਇਹ ਐਲਾਨ ਸਿਰਫ ਸਿੱਖਿਆ ਨਾਲ ਸਬੰਧਤ ਹੋਵੇਗਾ। ਇਸ ਤੋਂ ਬਾਅਦ ਉਹ ਸ਼ਾਮ ਨੂੰ ਹੀ ਦਿੱਲੀ ਲਈ ਰਵਾਨਾ ਹੋਣਗੇ।‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਠਾਨਕੋਟ ਫੇਰੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।

ਵੱਖ-ਵੱਖ ਖੇਤਰਾਂ ਤੋਂ ਵਰਕਰ ਸਵੇਰ ਤੋਂ ਹੀ ਕੇਜਰੀਵਾਲ ਦੇ ਸਵਾਗਤ ਲਈ ਪਹੁੰਚ ਗਏ ਸਨ। ਉਨ੍ਹਾਂ ਦੀ ਰੈਲੀ ਸ਼ਹਿਰ ਦੇ ਗੁਰਦਾਸਪੁਰ ਰੋਡ ‘ਤੇ ਹੋਣੀ ਹੈ। ਟ੍ਰੈਫਿਕ ਵਿਵਸਥਾ ਨੂੰ ਡਾਇਵਰਟ ਕਰਕੇ ਚਲਾਇਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸੰਸਦ ਮੈਂਬਰ ਭਗਵੰਤ ਮਾਨ ਵੀ ਹੋਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.