ਬਸ ਛੇਤੀ ਹੀ ਆਉਣ ਵਾਲੀ ਹੈ ਇਹ ਖੁਸ਼ਖ਼ਬਰੀ-ਚੰਨੀ ਸਾਬ ਕਰਨਗੇ ਇਹ ਵੱਡਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਲਏ ਗਏ ਵੱਡੇ ਫੈਸਲਿਆਂ ਬਾਰੇ ਅਤੇ ਇਨ੍ਹਾਂ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਗਿਆ ਹੈ।

ਰਾਜਪਾਲ ਵੱਲੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਦਰਜਾ ਚਾਰ ਮੁਲਾਜ਼ਮਾਂ ਦੀ ਨਿਯੁਕਤੀ ਰੈਗੂਲਰ ਹੋਵੇਗੀ। ਉਨ੍ਹਾਂ ਨੂੰ ਠੇਕੇ ‘ਤੇ ਨਹੀਂ ਰੱਖਿਆ ਜਾਵੇਗਾ।ਸੀ. ਐੱਮ. ਚੰਨੀ ਨੇ ਦੱਸਿਆ ਕਿ ਪਹਿਲਾਂ ਪਤੀ ਦੀ ਮੌਤ ਤੋਂ ਬਾਅਦ ਪਤਨੀ ਨੌਕਰੀ ਕਰਦੀ ਸੀ।

ਹੁਣ ਜੇਕਰ ਪਤਨੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਜਗ੍ਹਾ ਪਤੀ ਨੂੰ ਨੌਕਰੀ ਮਿਲੇਗੀ। ਇਸ ਦੇ ਲਈ ਅਸੀਂ ਜਲਦੀ ਹੀ ਇੱਕ ਕਾਨੂੰਨ ਲੈ ਕੇ ਆ ਰਹੇ ਹਾਂ।ਸੀ.ਐੱਮ. ਚੰਨੀ ਨੇ ਕਿਹਾ ਕਿ ਪ੍ਰਭਾਵਸ਼ਾਲੀ ਲੋਕ ਰਿਟਾਇਰ ਹੋਣ ਤੋਂ ਬਾਅਦ ਵੀ ਦਫ਼ਤਰ ਵਿੱਚ ਲੱਗੇ ਰਹਿੰਦੇ ਹਨ। ਇਸੇ ਲਈ ਇਹ ਪੱਤਰ ਕੱਢਿਆ ਗਿਆ ਕਿ 58 ਸਾਲਾਂ ਬਾਅਦ ਨੌਕਰੀ ਨਹੀਂ ਮਿਲੇਗੀ। ਉਨ੍ਹਾਂ ਦੀ ਥਾਂ ਨਵੇਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਮੁੱਖ ਮੰਤਰੀ ਚੰਨੀ ਨੇ ਅੱਜ ਆਪਣੇ 70 ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਆਪਣੇ ਹਰ ਐਲਾਨ ਦਾ ਸਬੂਤ ਦਿੱਤਾ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਸਤੀ ਬਿਜਲੀ ਦਿੱਤੀ ਜਾ ਰਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.