ਲੋਕਾਂ ਦੀਆਂ ਜੇਬ੍ਹਾਂ ਹੋਣਗੀਆਂ ਹੋਰ ਵੀ ਢਿੱਲੀਆਂ-ਸਿਲੰਡਰ ਤੋਂ ਬਾਅਦ ਹੁਣ ਤੇਲ ਹੋਇਆ ਸਿੱਧਾ ਏਨਾਂ ਮਹਿੰਗਾ

ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਬੀਤੇ ਦਿਨ ਐਲਪੀਜੀ ਗੈਸ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੁਣ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਰੋਂ ਦੇ ਤੇਲ ਦੀਆਂ ਕੀਮਤਾਂ ਕੁਝ ਦਿਨਾਂ ‘ਚ ਤੇਜ਼ੀ ਨਾਲ ਵਧ ਰਹੀਆਂ ਹਨ।

ਦੇਸ਼ ਦੇ ਕਈ ਸੂਬਿਆਂ ਵਿਚ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ 200 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ ਹਨ। ਪਿਛਲੇ ਇਕ ਸਾਲ ਦੀ ਗੱਲ ਕਰੀਏ ਤਾਂ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਵਿਚ 70 ਤੋਂ 80 ਫੀਸਦੀ ਤੱਕ ਦਾ ਵਾਧਾ ਹੋਇਆ ਹੈ |

1 ਦਸੰਬਰ 2020 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸਰੋਂ ਦੇ ਤੇਲ ਦੀ ਕੀਮਤ 136 ਰੁਪਏ ਪ੍ਰਤੀ ਲੀਟਰ ਸੀ ਜਦਕਿ 1 ਦਸੰਬਰ 2021 ਨੂੰ ਦਿੱਲੀ ‘ਚ ਸਰ੍ਹੋਂ ਦਾ ਤੇਲ 203 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਕੀਮਤਾਂ 70 ਤੋਂ 80 ਫੀਸਦੀ ਤੱਕ ਵਧ ਗਈਆਂ ਹਨ। ਪਿਛਲੇ ਇਕ ਸਾਲ ਵਿਚ ਕੀਮਤਾਂ ਵਿਚ 67 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਇਸ ਤੋਂ ਪਹਿਲਾਂ 2019 ਤੋਂ 2020 ਤੱਕ ਸਰ੍ਹੋਂ ਦੇ ਤੇਲ ਦੀ ਕੀਮਤ ‘ਚ 50 ਫੀਸਦੀ ਦਾ ਵਾਧਾ ਹੋਇਆ ਸੀ। ਸਰ੍ਹੋਂ ਦੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਖਾਣੇ ਦੀ ਥਾਲੀ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਵਧਦੀਆਂ ਕੀਮਤਾਂ ਕਾਰਨ ਕਈ ਪਰਿਵਾਰਾਂ ਨੇ ਇਸ ਦੀ ਵਰਤੋਂ ਘਟਾ ਦਿੱਤੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.