ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਲੋਹ ਰੈਲੀ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਔਰਤਾਂ, ਵਿਦਿਆਰਥੀਆਂ ਤੇ ਛੋਟੇ ਦੁਕਾਨਦਾਰਾਂ ਲਈ ਵੱਡੇ ਐਲਾਨ ਕੀਤੇ।ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਰਕਾਰ ਬਣਨ ‘ਤੇ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ ਸਟੂਡੈਂਟ ਕਾਰਡ ਬਣਾਏ ਜਾਣਗੇ। ਪੰਜਾਬ ਵੱਚ 400 ਯੂਨਿਟ ਬਿਜਲੀ ਮਾਫ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਲਈ ਵੀ ਵੱਡਾ ਐਲਾਨ ਕਰਦਿਆਂ ਕਿਹਾ ਕਿ ਔਰਤਾਂ ਨੂੰ 2000 ਰੁਪਏ ਭੱਤਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰੇਕ ਵਿਅਕਤੀ ਦਾ 10 ਲੱਖ ਦਾ ਬੀਮਾ ਕੀਤਾ ਜਾਵੇਗਾ ਤਾਂ ਜੋ ਉਹ ਕਿਸੇ ਵੀ ਹਸਪਤਾਲ ਵਿੱਚ ਆਪਣਾ ਇਲਾਜ ਮੁਫ਼ਤ ਕਰਵਾ ਸਕੇ।
ਅਮਲੋਹ ਵਿੱਚ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਇਹ ਚੋਣਾਵੀ ਰੈਲੀ ਕਰਵਾਈ ਗਈ ਸੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਗੁੰਡਾਗਰਦੀ ਦਾ ਦਬਦਬਾ ਕਾਫੀ ਹੱਦ ਤੱਕ ਵੱਧ ਗਿਆ ਹੈ।
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਆਮ ਲੋਕਾਂ ਤੇ ਅਕਾਲੀ ਦਲ ਦੇ ਆਗੂਆਂ ‘ਤੇ ਝੂਠੇ ਪਰਚੇ ਕੀਤੇ ਗਏ ਹਨ, ਜਿਸ ਕਾਰਨ ਨੌਜਵਾਨਾਂ ‘ਚ ਰੋਸ ਹੈ। ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਆਪਣੀ ਤਾਕਤ ਦੀ ਦੁਰਵਰਤੋਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ