ਹੁਣੇ ਹੁਣੇ ਬਜਟ ਚ’ ਕਿਸਾਨੀ ਕਰਜ਼ਿਆਂ ਅਤੇ ਮੁਫ਼ਤ ਬਿਜਲੀ ਬਾਰੇ ਹੋ ਗਿਆ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਵਿਚ ਕਿਸਾਨੀ ਕਰਜ਼ਿਆਂ ’ਤੇ ਲੀਕ ਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬਜਟ ਵਿੱਚ ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਨ ਤੇ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ।

1.13 ਲੱਖ ਕਿਸਾਨਾਂ ਦੇ 1186 ਕਰੋੜ ਰੁਪਏ ਦੇ ਕਰਜ਼ਿਆਂ ਤੇ ਬੇਜ਼ਮੀਨੇ ਕਿਸਾਨਾਂ ਦੇ 526 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮੁਆਫ਼ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਜਟ ਵਿੱਚ 7180 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਇਨੋਵੇਸ਼ਨ ਫੰਡ ਲਈ 150 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

ਬਜਟ ਵਿੱਚ ਪੇਸ਼ ਹੋਰਨਾਂ ਤਜਵੀਜ਼ਾਂ ਮੁਤਾਬਕ ਸਾਰੇ ਜ਼ਿਲ੍ਹਿਆਂ ਵਿੱਚ ਇੰਡਸਟਰੀ ਤੇ ਇਨਵੈਸਟਮੈਂਟ ਪ੍ਰਮੋਸ਼ਨ ਦਫ਼ਤਰਾਂ ਲਈ ਜ਼ਿਲ੍ਹਾ ਬਿਊਰੋ ਹੋਣਗੇ। ਪਹਿਲੇ ਪੜਾਅ ਤਹਿਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁੁਹਾਲੀ, ਪਟਿਆਲਾ ਤੇ ਬਠਿੰਡਾ ਨੂੰ ਕਵਰ ਕੀਤਾ ਜਾਵੇਗਾ। ਕਪੂਰਥਲਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਸਾਹਿਬ ਅੰਬੇਦਕਰ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ।

ਹੋਰ ਐਲਾਨ..
ਬੁਢਾਪਾ ਪੈਨਸ਼ਨ ਵਧਾ ਕੇ 1500 ਰੁਪਏ ਕੀਤੀ
ਅਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਨੂੰ 21000 ਤੋਂ ਵਧਾ ਕੇ 51000 ਕੀਤਾ
ਸਰਕਾਰੀ ਬੱਸਾਂ ’ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ
ਸੂਬੇ ’ਚ 650 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਤੇ ਹੁਸ਼ਿਆਰਪੁਰ ’ਚ ਦੋ ਨਵੇਂ ਮੈਡੀਕਲ ਕਾਲਜਾਂ ਤੇ ਹਸਪਤਾਲ ਦਾ ਐਲਾਨ


ਮੁੱਲਾਂਪੁਰ ’ਚ ਟਾਟਾ ਮੈਮੋਰੀਅਲ ਹਸਪਤਾਲ ਦੀ ਇਕਾਈ ਨੂੰ 450 ਕਰੋੜ ਦੀ ਲਾਗਤ ਨਾਲ ਪੂਰਾ ਕਰਨਾ
ਅੱਠ ਨਵੇਂ ਜੱਚਾ ਬੱਚਾ ਤੇ ਬਾਲ ਸਿਹਤ ਵਿੰਗ
ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਮੁਹਾਲੀ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਿਰੋਲੋਜੀ ’ਚ ਵਿਰੋਲੋਜੀ ਕੇਂਦਰਾਂ ਦੀ ਸਥਾਪਨਾ

Leave a Reply

Your email address will not be published. Required fields are marked *