ਕੇਂਦਰ ਨੇ ਭੇਜਿਆ ਕਿਸਾਨ ਜੱਥੇਬੰਦੀਆਂ ਨੂੰ ਪੱਤਰ-ਏਨੀਂ ਤਰੀਕ ਨੂੰ ਕਿਸਾਨਾਂ ਦੀ ਘਰ ਵਾਪਸੀ

ਦਿੱਲੀ ਦੇ ਬਾਰਡਰਾਂ ਉਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇਕ ਸਾਲ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੀ 9 ਜਾਂ 10 ਦਸੰਬਰ ਨੂੰ ਘਰ ਵਾਪਸੀ ਹੋ ਸਕਦੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ।

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਚੱਲ ਰਹੀ ਹੈ ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ‌ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਭੇਜਿਆ ਗਿਆ ਹੈ, ਜਿਸ ਬਾਰੇ ਮੰਥਨ ਕੀਤਾ ਜਾ ਰਿਹਾ ਹੈ।

ਸੂਤਰਾਂ ਨੇ ਕਿਹਾ ਕਿ 9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਘਰ ਵਾਪਸੀ ਹੋ ਸਕਦੀ ਹੈ ਤੇ ਵਾਪਸੀ ’ਤੇ ਫ਼ਤਹਿ ਮਾਰਚ ਨਾਲ ਕਿਸਾਨ ਘਰਾਂ ਨੂੰ ਵਾਪਸ ਜਾਣਗੇ। ਮੀਟਿੰਗ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ।

ਸੋਨੀਪਤ ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਮੀਟਿੰਗ ‘ਚੋਂ ਬਾਹਰ ਆਏ ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਭੇਜਿਆ ਗਿਆ ਪੱਤਰ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਖਰੀ ਫੈਸਲਾ ਲਿਆ ਜਾਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.