ਹੁਣੇ ਹੁਣੇ ਏਥੇ ਹੈਲੀਕਾਪਟਰ ਹੋਇਆ ਕਰੈਸ਼-ਮੌਕੇ ਤੇ ਦੇਸ਼ ਦੀ ਇਸ ਮਸ਼ਹੂਰ ਹਸਤੀ ਦੀ ਪਤਨੀ ਸਮੇਤ ਹੋਈ ਮੌਤ

ਤਾਮਿਲਨਾਡੂ ਦੇ ਊਟੀ ‘ਚ ਫੌਜ ਦੇ ਕ੍ਰੈਸ਼ ਹੋਏ ਹੈਲੀਕਾਪਟਰ ਵਿੱਚ ਸੀਡੀਐਸ ਬਿਪਿਨ ਰਾਵਤ ਦੀ ਮੌਤ ਹੋ ਗਈ ਹੈ।ਉਨ੍ਹਾਂ ਦਾ ਸਟਾਫ ਤੇ ਕੁਝ ਪਰਿਵਾਰਕ ਮੈਂਬਰ ਵੀ ਇਸ ਵਿੱਚ ਸਵਾਰ ਸਨ।ਇਸ ਹਾਦਸੇ ਵਿੱਚ ਉਹਨਾਂ ਦੀ ਪਤਨੀ ਦੀ ਵੀ ਮੌਤ ਹੋ ਗਈ ਹੈ।ਅਧਿਕਾਰੀਆਂ ਮੁਤਾਬਿਕ ਹਾਦਸੇ ‘ਚ 13 ਲੋਕਾਂ ਦੀ ਮੌਤ ਹੋਈ ਹੈ।

ਖਬਰ ਏਜੰਸੀ ਮੁਤਾਬਕ ਤਾਮਿਲਨਾਡੂ ਦੇ ਕੂਨੂਰ ‘ਚ ਫੌਜ ਦਾ Mi-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ CDS ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਇਸ ਹੈਲੀਕਾਪਟਰ ‘ਚ ਫੌਜ ਦੇ ਸੀਨੀਅਰ ਅਧਿਕਾਰੀਆਂ ਸਮੇਤ ਕੁੱਲ 14 ਲੋਕ ਸਵਾਰ ਸਨ।

ਹੈਲੀਕਾਪਟਰ ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਹੋਇਆ ਅਤੇ ਇੱਕ ਇੱਕ ਕਰਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਬਿਪਨ ਰਾਵਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।ਪਰ ਤਕਰੀਬਨ 80 ਫੀਸਦ ਸੜਨ ਕਾਰਨ ਉਹ ਜ਼ਿੰਦਗੀ ਦੀ ਜੰਗ ਹਾਰ ਗਏ।

ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਹਾਦਸਾਗ੍ਰਸਤ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਭਾਰਤੀ ਹਵਾਈ ਸੈਨਾ ਨੇ ਵੀ ਇਸ ਘਟਨਾ ‘ਤੇ ਟਵੀਟ ਕਰਕੇ ਪੁਸ਼ਟੀ ਕੀਤੀ ਹੈ। ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published.