ਹੁਣੇ ਹੁਣੇ ਸਿੰਘੂ ਬਾਰਡਰ ਤੋਂ ਆਈ ਵੱਡੀ ਖ਼ਬਰ-ਏਨੀਂ ਤਰੀਕ ਤੋਂ ਘਰਾਂ ਨੂੰ ਵਾਪਸ ਜਾਣਗੇ ਕਿਸਾਨ

ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਵਾਪਸ ਘਰਾਂ ਨੂੰ ਪਰਤਣਗੇ। ਸੂਤਰਾਂ ਮੁਤਾਬਕ 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ। ਇਸ ਦਾ ਐਲਾਨ ਅੱਜ ਸਿੰਘੂ ਮੋਰਚੇ ‘ਤੇ ਕੀਤਾ ਜਾਵੇਗਾ। ਸਾਰੇ ਕਿਸਾਨ ਸ਼ੰਭੂ ਬਾਰਡਰ ਤੱਕ ਇਕੱਠੇ ਆਉਣਗੇ, ਉਸ ਤੋਂ ਬਾਅਦ ਆਪਣੇ-ਆਪਣੇ ਘਰਾਂ ਨੂੰ ਚਲੇ ਜਾਣਗੇ। 13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ।

ਦੱਸ ਦਈਏ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ ‘ਤੇ ਸਹਿਮਤੀ ਬਣ ਗਈ ਹੈ।

ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਹੋ ਰਹੀ ਹੈ।ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਐਸਕੇਐਮ ਦੇ ਸੂਤਰਾਂ ਨੇ ਕਿਹਾ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ ‘ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।

ਖਾਸ ਗੱਲ ਇਹ ਹੈ ਕਿ SKM ਨੇ MSP ‘ਤੇ ਕਾਨੂੰਨੀ ਗਾਰੰਟੀ, ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਤੇ ਇਸ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਮੇਤ ਆਪਣੀਆਂ ਲੰਬਿਤ ਮੰਗਾਂ ‘ਤੇ ਕੇਂਦਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਐਸਕੇਐਮ ਦੀ ਪੰਜ ਮੈਂਬਰੀ ਕਮੇਟੀ ‘ਚ ਸ਼ਾਮਲ ਯੁੱਧਵੀਰ ਸਿੰਘ ਨੇ ਕਿਹਾ, ”ਹੁਣ ਗੇਂਦ ਸਰਕਾਰ ਦੇ ਕੋਰਟ ‘ਚ ਹੈ ਤੇ ਵੀਰਵਾਰ ਨੂੰ ਅੰਤਿਮ ਫੈਸਲਾ ਲਿਆ ਜਾਵੇਗਾ।”

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.