ਪੰਜਾਬ ਚ’ ਮੁਫ਼ਤ ਬਿਜਲੀ ਬਾਰੇ ਆਈ ਵੱਡੀ ਖ਼ਬਰ-ਹੋ ਗਿਆ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਅੱਜ ਪੇਸ਼ ਕੀਤੇ ਜਾ ਰਹੇ ਬਜਟ ਦੌਰਾਨ ਕਈ ਤਰ੍ਹਾਂ ਦੇ ਐਲਾਨ ਸਾਹਮਣੇ ਆ ਰਹੇ ਹਨ। ਜਿਸ ਕਾਰਨ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਕਿਉਂਕਿ ਸੂਬੇ ਅੰਦਰ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣਗੀਆਂ।

ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾ ਰਹੇ 2021-22 ਦੇ ਬਜਟ ਦੌਰਾਨ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ।ਇਹ ਬਜਟ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੇਸ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਜਿਸ ਵਿੱਚ ਕਿਸਾਨਾਂ ਦੇ ਕਰਜ਼ਾ ਮੁਆਫੀ ਲਈ 2021-22 ਦੇ ਬਜਟ ਵਿਚ 1721 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਬਿਜਲੀ ਸਬੰਧੀ ਵੀ ਕਿਸਾਨਾਂ ਲਈ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਥੇ ਹੀ ਫਾਜ਼ਿਲਕਾ ਦੇ ਪਿੰਡ ਗੋਬਿੰਦਗੜ ਵਿੱਚ ਸ਼ਾਨਦਾਰ ਸਬਜ਼ੀ ਕੇਂਦਰ ਸਥਾਪਤ ਕੀਤਾ ਜਾਵੇਗਾ। ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮਿਲਣਗੇ।

ਜਿੱਥੇ ਅੱਜ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਔਰਤਾਂ ਲਈ ਮੁਫਤ ਸਫਰ, ਗਰੀਬ ਵਰਗ ਨੂੰ ਦਿੱਤੀ ਜਾ ਰਹੀ ਸ਼ਗਨ ਸਕੀਮ ਵਿੱਚ, ਬੜਾਪਾ ਪੈਨਸ਼ਨ ਵਿੱਚ ਵਾਧਾ,ਕਰਦੇ ਹੋਏ ਗਰੀਬ ਵਰਗ ਨੂੰ ਬਹੁਤ ਸਾਰੀ ਰਾਹਤ ਦਿੱਤੀ ਗਈ ਹੈ, ਸਰਕਾਰੀ ਕਾਲਜਾਂ ਅਤੇ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਫ੍ਰੀ ਟਰਾਂਸਪੋਰਟ ਬੱਸਾਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਹੁਣ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਚ ਮੁਫ਼ਤ ਬਿਜਲੀ ਬਾਰੇ ਇਕ ਵੱਡੀ ਖਬਰ ਵੱਡਾ ਐਲਾਨ ਹੋਇਆ ਹੈ।

ਵਿਧਾਨ ਸਭਾ ਵਿਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਘੁ-ਲਾ-ਟੀ-ਆਂ ਨੂੰ ਇਕ ਕਿਲੋਵਾਟ ਤੱਕ ਪ੍ਰਤੀ 300 ਯੂਨਿਟ ਤੇ ਐਸ.ਸੀ.ਸੀ., ਬੀਸੀ, ਗੈਰ ਐਸ.ਸੀ, ਬੀਪੀਐਲ ਗਾਹਕਾਂ ਨੂੰ 1 ਇਕ ਕਿਲੋਵਾਟ ਤੱਕ ਪ੍ਰਤੀ ਮਹੀਨਾ ਯੂਨਿਟ ਮੁਫਤ ਬਿਜਲੀ ਮਿਲਦੀ ਰਹੇਗੀ। ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਐਲਾਨਾਂ ਨਾਲ ਵੱਖ-ਵੱਖ ਖੇਤਰ ਦੇ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।

Leave a Reply

Your email address will not be published. Required fields are marked *