ਹੁਣੇ ਹੁਣੇ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ

ਸ਼ੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ‘ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਗੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ‘ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਬੁਲਾਰੇ ਨੇ ਅੱਗੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ (Gazetted Holiday List) ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ। ਇਸ ਕਰਕੇ ਇਸ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.