ਹੁਣ ਕਸੂਤੀ ਫਸੂ ਕੰਗਨਾਂ ਰਣੌਤ-ਹੁਣ ਲੱਗੂ ਕਲਾਸ,ਹੁਣੇ ਹੁਣੇ ਪੁਲਿਸ ਵੱਲੋਂ ਆਏ ਇਹ ਵੱਡੇ ਹੁਕਮ

ਬਾਲੀਵੁੱਡ ਐਕਟਰਸ ਕੰਗਨਾ ਰਣੌਤ ਹਮੇਸ਼ਾ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ। ਕਈ ਵਾਰ ਉਹ ਆਪਣੇ ਬਿਆਨਾਂ ਕਾਰਨ ਮੁਸੀਬਤ ਵਿੱਚ ਵੀ ਆ ਜਾਂਦੀ ਹੈ। ਹਾਲ ਹੀ ‘ਚ ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਸਿੱਖ ਭਾਈਚਾਰੇ ਖਿਲਾਫ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਉਸ ਖਿਲਾਫ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਗਈ। ਹੁਣ ਇਸ ਮਾਮਲੇ ਦੀ ਸੁਣਵਾਈ ਬੰਬੇ ਹਾਈ ਕੋਰਟ ਵਿੱਚ ਹੋਈ।

ਕੰਗਨਾ ਖਿਲਾਫ ਬੰਬੇ ਹਾਈਕੋਰਟ ‘ਚ ਸ਼ਿਕਾਇਤ ‘ਤੇ ਸੁਣਵਾਈ ਹੋਈ ਹੈ ਜਿਸ ‘ਤੇ ਅਦਾਲਤ ਨੇ ਕੰਗਨਾ ਨੂੰ 22 ਦਸੰਬਰ ਤੋਂ ਪਹਿਲਾਂ ਮੁੰਬਈ ਪੁਲਿਸ ਕੋਲ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਸੀ। ਇਸ ਦੇ ਨਾਲ ਹੀ ਮਹਾਰਾਸ਼ਟਰ ਸਰਕਾਰ ਨੇ ਵੀ 25 ਜਨਵਰੀ ਤੱਕ ਉਸ ਖਿਲਾਫ ਕੋਈ ਦੰਡਕਾਰੀ ਕਾਰਵਾਈ ਨਾ ਕਰਨ ‘ਤੇ ਸਹਿਮਤੀ ਜਤਾਈ ਹੈ।

ਦੱਸ ਦੇਈਏ ਕਿ ਕੰਗਨਾ ਦੀ ਇਸ ਪੋਸਟ ਤੋਂ ਬਾਅਦ ਦਿੱਲੀ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਫਆਈਆਰ ਦਰਜ ਕਰਵਾਈ ਸੀ। ਕਮੇਟੀ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਕੰਗਨਾ ਖਿਲਾਫ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਹੈ। ਇੰਨਾ ਹੀ ਨਹੀਂ ਉਸ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਾਣਬੁੱਝ ਕੇ ਉਹ ਪੋਸਟ ਤਿਆਰ ਕੀਤੀ ਸੀ। ਕੰਗਨਾ ਖਿਲਾਫ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।

ਖੇਤੀਬਾੜੀ ਕਾਨੂੰਨ ਨੂੰ ਵਾਪਸੀ ਨੂੰ ਲੈ ਕੇ ਭੜਕੀ ਸੀ ਐਕਟਰਸ – ਸਰਕਾਰ ਵੱਲੋਂ ਖੇਤੀ ਸਬੰਧੀ ਤਿੰਨ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਸਿੱਖ ਭਾਈਚਾਰੇ ਖਿਲਾਫ ਟਿੱਪਣੀ ਕੀਤੀ। ਇਸ ਪੋਸਟ ‘ਚ ਉਨ੍ਹਾਂ ਨੇ ਕਈ ਵਿਵਾਦਤ ਗੱਲਾਂ ਲਿਖੀਆਂ ਹਨ ਜਿਸ ਤੋਂ ਬਾਅਦ ਉਹ ਟਰੋਲ ਵੀ ਹੋਈ। ਇਸ ਤੋਂ ਪਹਿਲਾਂ ਉਹ ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਲਹਿਰ ਵੀ ਕਹਿ ਚੁੱਕੇ ਹਨ। ਨਾਲ ਹੀ ਉਸ ਨੇ ਅਪਸ਼ਬਦ ਬੋਲੇ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.