ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਨੂੰ ਅਮਲੀਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੇ ਮੁੱਦੇਨਜਰ ਪਾਰਟੀ ਨੇ ਸੋਮਵਾਰ ਨੂੰ ਪੰਜਾਬ ਲਈ ਪ੍ਰਦੇਸ਼ ਪਾਰਟੀ ਚੋਣ ਕਮੇਟੀ ਦੀ ਨਿਯੁਕਤੀ ‘ਤੇ ਆਪਣੀ ਮੋਹਰ ਲਾ ਦਿੱਤੀ ਹੈ।
ਖਾਸ ਗੱਲ ਇਹ ਹੈ ਕਿ ਹਾਈਕਮਾਨ ਵੱਲੋਂ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਂਬਰ ਵਜੋਂ ਜਗ੍ਹਾ ਦਿੱਤੀ ਗਈ ਹੈ।
ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੂਬਾਈ ਚੋਣ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਵਿੱਚ ਸਿੱਧੂ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਆਗੂ ਅੰਬਿਕਾ ਸੋਨੀ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਹੋਰ ਆਗੂ ਤੇ ਸੰਸਦ ਮੈਂਬਰ ਸ਼ਾਮਲ ਹਨ।ਕਾਂਗਰਸ ਨੇ ਪੰਜਾਬ ਦੇ 28 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ