ਹੁਣੇ ਹੁਣੇ ਏਥੇ ਭੂਚਾਲ ਨਾਲ ਹਿੱਲੀ ਧਰਤੀ-ਸੁਨਾਮੀ ਦੀ ਚੇਤਾਵਨੀਂ ਵੀ ਹੋਈ ਜ਼ਾਰੀ

ਇੰਡੋਨੇਸ਼ੀਆ ’ਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਫਲੋਰੇਸ ਟਾਪੂ ’ਚ ਅੱਜ ਸਵੇਰੇ ਹੀ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 7.6 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਤੋਂ ਬਾਅਦ ਮੌਸਮ ਵਿਭਾਗ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਭੂਚਾਲ ਨਾਲ ਕਿਸੇ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂਹੈ। ਰਾਹਤ ਅਤੇ ਬਚਾਅ ਦਲ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਪੰਜ ਦਸੰਬਰ ਨੂੰ ਭੂਚਾਲ ਦੇ ਝਟਕਿਆਂ ਦੀ ਤੀਬਰਤਾ 6.0 ਦਰਜ ਕੀਤੀ ਗਈ ਸੀ।

2004 ਵਿੱਚ ਆਇਆ ਸੀ ਵਿਨਾਸ਼ਕਾਰੀ ਭੂਚਾਲ – ਜ਼ਿਕਰਯੋਗ ਹੈ ਕਿ ਸਾਲ 2004 ‘ਚ ਇੰਡੋਨੇਸ਼ੀਆ ‘ਚ ਆਏ ਭਿਆਨਕ ਭੂਚਾਲ ‘ਚ ਲੱਖਾਂ ਲੋਕ ਮਾਰੇ ਗਏ ਸਨ। ਭੂਚਾਲ ਤੋਂ ਬਾਅਦ ਆਈ ਸੁਨਾਮੀ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਹਜ਼ਾਰਾਂ ਲੋਕ ਲਾਪਤਾ ਵੀ ਹੋ ਗਏ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.