ਅੱਧੀ ਰਾਤ ਨੂੰ ਏਥੇ ਸਟੇਸ਼ਨ ਤੇ ਪਹੁੰਚ ਗਿਆ ਮੋਦੀ-ਫ਼ਿਰ ਜੋ ਹੋਇਆ ਦੇਖ ਕੇ ਲੋਕ ਵੀ ਹੋਗੇ ਹੈਰਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਦੌਰੇ ’ਤੇ ਹਨ। ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੋਮਵਾਰ ਨੂੰ ਅੱਧੀ ਰਾਤ ਮਗਰੋਂ ਵਾਰਾਣਸੀ ਦੀਆਂ ਸੜਕਾਂ ’ਤੇ ਨਿਕਲੇ ਅਤੇ ਬਨਾਰਸ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਦੇਰ ਰਾਤ ਕਰੀਬ 1 ਵਜੇ ਪੋਸਟ ਕੀਤੇ ਗਏ ਟਵੀਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਵਾਰਾਣਸੀ ਵਿਚ ਪ੍ਰਮੁੱਖ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਨੇ ਬਨਾਰਸ ਸਟੇਸ਼ਨ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਲਿਖਿਆ, ‘‘ਅਗਲਾ ਪੜਾਅ… ਬਨਾਰਸ ਸਟੇਸ਼ਨ। ਅਸੀਂ ਰੇਲ ਨੈੱਟਵਰਕ ਵਧਾਉਣ ਦੇ ਨਾਲ-ਨਾਲ ਸਾਫ਼ ਸਫਾਈ, ਆਧੁਨਿਕ ਅਤੇ ਯਾਤਰੀਆਂ ਦੇ ਅਨੁਕੂਲ ਰੇਲਵੇ ਸਟੇਸ਼ਨਾਂ ਨੂੰ ਯਕੀਨੀ ਕਰਨ ਲਈ ਕੰਮ ਕਰ ਰਹੇ ਹਾਂ। ਦੱਸ ਦੇਈਏ ਕਿ ਵਾਰਾਣਸੀ 2014 ਤੋਂ ਪ੍ਰਧਾਨ ਮੰਤਰੀ ਦਾ ਸੰਸਦੀ ਖੇਤਰ ਹੈ।

ਅੱਧੀ ਰਾਤ ਨੂੰ ਵਿਸ਼ੇਸ਼ ਸੁਰੱਖਿਆ ਸਮੂਹ (ਐੱਸ. ਪੀ. ਜੀ.) ਕਮਾਂਡੋ ਨਾਲ ਘਿਰੇ ਪ੍ਰਧਾਨ ਮੰਤਰੀ ਗੋਦੌਲਿਆ ਚੌਕ ਨੇੜੇ ਵਾਰਾਣਸੀ ਦੀਆਂ ਸੜਕਾਂ ’ਤੇ ਟਹਿਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਸਵਾਗਤ ਲਈ ਮਾਰਗ ਨੂੰ ਸਜਾਇਆ ਗਿਆ। ਮੋਦੀ ਨੇ ਟਵੀਟ ’ਚ ਕਿਹਾ ਕਿ ਕਾਸ਼ੀ ਵਿਚ ਪ੍ਰਮੁੱਖ ਵਿਕਾਸ ਕੰਮਾਂ ਦਾ ਨਿਰੀਖਣ ਕਰ ਰਿਹਾ ਹਾਂ। ਸਾਡੀ ਕੋਸ਼ਿਸ਼ ਹੈ ਕਿ ਇਸ ਪਵਿੱਤਰ ਸ਼ਹਿਰ ਲਈ ਸਭ ਤੋਂ ਚੰਗਾ ਸੰਭਵ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇ।

ਪ੍ਰਧਾਨ ਮੰਤਰੀ ਨੇ ਕਾਸ਼ੀ ਵਿਸ਼ਵਨਾਥ ਧਾਮ ਦੀ ਆਪਣੀ ਦੇਰ ਰਾਤ ਦੀ ਯਾਤਰਾ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਸ ਦਾ ਉਨ੍ਹਾਂ ਨੇ ਕੁਝ ਘੰਟੇ ਪਹਿਲਾਂ ਉਦਘਾਟਨ ਕੀਤਾ ਸੀ। ਮੋਦੀ ਨੇ ਰਾਤ ਦੇ ਸਮੇਂ ਦੌਰਾ ਕਰ ਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ, ਉੱਥੇ ਹੀ ਸੁਰੱਖਿਆ ਕਰਮੀ ਇਹ ਯਕੀਨੀ ਕਰ ਰਹੇ ਸਨ ਕਿ ਕੋਈ ਵਿਅਕਤੀ ਪ੍ਰਧਾਨ ਮੰਤਰੀ ਦੇ ਨੇੜੇ ਨਾ ਆਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.